ਯਿਰਮਿਯਾਹ 28

ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਇਨ੍ਹਾਂ ਸਾਰੀਆਂ ਕੌਮਾਂ ਦੀਆਂ ਧੌਣਾਂ ਉੱਤੇ ਲੋਹੇ ਦਾ ਜੂਲਾ ਪਾਵਾਂਗਾ ਤਾਂ ਜੋ ਉਹ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਕਰ ਸਕਣ ਅਤੇ ਉਹ ਉਸ ਦੀ ਸੇਵਾ ਕਰਨਗੇ। ਮੈਂ ਉਸਨੂੰ ਜੰਗਲੀ ਜਾਨਵਰਾਂ ਤੇ ਵੀ ਕਾਬੂ ਦਿਆਂਗਾ।’ ”

Jeremiah 28:14 (UKJV) For thus says the LORD of hosts, the God of Israel; I have put a yoke of iron upon the neck of all these nations, that they may serve Nebuchadnezzar king of Babylon; and they shall serve him: and I have given him the beasts of the field also.

12ਜਦੋਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਤੋਂ ਜੂਲਾ ਤੋੜ ਦਿੱਤਾ, ਤਾਂ ਯਾਹਵੇਹ ਦਾ ਬਚਨ ਯਿਰਮਿਯਾਹ ਨੂੰ ਆਇਆ:

13“ਜਾ ਅਤੇ ਹਨਨਯਾਹ ਨੂੰ ਆਖ, ‘ਇਹ ਉਹ ਹੈ ਜੋ ਯਾਹਵੇਹ ਹੈ। ਆਖਦਾ ਹੈ: ਤੂੰ ਲੱਕੜ ਦਾ ਜੂਲਾ ਤੋੜ ਦਿੱਤਾ ਹੈ, ਪਰ ਉਸ ਦੀ ਥਾਂ ਤੈਨੂੰ ਲੋਹੇ ਦਾ ਜੂਲਾ ਮਿਲੇਗਾ।

14ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਇਨ੍ਹਾਂ ਸਾਰੀਆਂ ਕੌਮਾਂ ਦੀਆਂ ਧੌਣਾਂ ਉੱਤੇ ਲੋਹੇ ਦਾ ਜੂਲਾ ਪਾਵਾਂਗਾ ਤਾਂ ਜੋ ਉਹ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਕਰ ਸਕਣ ਅਤੇ ਉਹ ਉਸ ਦੀ ਸੇਵਾ ਕਰਨਗੇ। ਮੈਂ ਉਸਨੂੰ ਜੰਗਲੀ ਜਾਨਵਰਾਂ ਤੇ ਵੀ ਕਾਬੂ ਦਿਆਂਗਾ।’ ”

15ਤਦ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਕਿਹਾ, “ਹੇ ਹਾਨਨਿਯਾਹ, ਸੁਣ! ਯਾਹਵੇਹ ਨੇ ਤੈਨੂੰ ਨਹੀਂ ਭੇਜਿਆ, ਫਿਰ ਵੀ ਤੂੰ ਤਾਂ ਇਨ੍ਹਾਂ ਲੋਕਾਂ ਨੂੰ ਝੂਠੀ ਆਸ ਦਿੰਦਾ ਹੈ।

16ਇਸ ਲਈ ਯਾਹਵੇਹ ਇਹ ਆਖਦਾ ਹੈ: ‘ਮੈਂ ਤੈਨੂੰ ਧਰਤੀ ਦੇ ਚਿਹਰੇ ਤੋਂ ਹਟਾਉਣ ਜਾ ਰਿਹਾ ਹਾਂ। ਇਸੇ ਸਾਲ ਤੂੰ ਮਰ ਜਾਵੇਗਾ, ਕਿਉਂਕਿ ਤੂੰ ਯਾਹਵੇਹ ਦੇ ਵਿਰੁੱਧ ਬਗਾਵਤ ਦਾ ਪ੍ਰਚਾਰ ਕੀਤਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.