ਯਿਰਮਿਯਾਹ 28

ਇਸ ਲਈ ਯਾਹਵੇਹ ਇਹ ਆਖਦਾ ਹੈ: ‘ਮੈਂ ਤੈਨੂੰ ਧਰਤੀ ਦੇ ਚਿਹਰੇ ਤੋਂ ਹਟਾਉਣ ਜਾ ਰਿਹਾ ਹਾਂ। ਇਸੇ ਸਾਲ ਤੂੰ ਮਰ ਜਾਵੇਗਾ, ਕਿਉਂਕਿ ਤੂੰ ਯਾਹਵੇਹ ਦੇ ਵਿਰੁੱਧ ਬਗਾਵਤ ਦਾ ਪ੍ਰਚਾਰ ਕੀਤਾ ਹੈ।’ ”

Jeremiah 28:16 (UKJV) Therefore thus says the LORD; Behold, I will cast you from off the face of the earth: this year you shall die, because you have taught rebellion against the LORD.

14ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਇਨ੍ਹਾਂ ਸਾਰੀਆਂ ਕੌਮਾਂ ਦੀਆਂ ਧੌਣਾਂ ਉੱਤੇ ਲੋਹੇ ਦਾ ਜੂਲਾ ਪਾਵਾਂਗਾ ਤਾਂ ਜੋ ਉਹ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਕਰ ਸਕਣ ਅਤੇ ਉਹ ਉਸ ਦੀ ਸੇਵਾ ਕਰਨਗੇ। ਮੈਂ ਉਸਨੂੰ ਜੰਗਲੀ ਜਾਨਵਰਾਂ ਤੇ ਵੀ ਕਾਬੂ ਦਿਆਂਗਾ।’ ”

15ਤਦ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਕਿਹਾ, “ਹੇ ਹਾਨਨਿਯਾਹ, ਸੁਣ! ਯਾਹਵੇਹ ਨੇ ਤੈਨੂੰ ਨਹੀਂ ਭੇਜਿਆ, ਫਿਰ ਵੀ ਤੂੰ ਤਾਂ ਇਨ੍ਹਾਂ ਲੋਕਾਂ ਨੂੰ ਝੂਠੀ ਆਸ ਦਿੰਦਾ ਹੈ।

16ਇਸ ਲਈ ਯਾਹਵੇਹ ਇਹ ਆਖਦਾ ਹੈ: ‘ਮੈਂ ਤੈਨੂੰ ਧਰਤੀ ਦੇ ਚਿਹਰੇ ਤੋਂ ਹਟਾਉਣ ਜਾ ਰਿਹਾ ਹਾਂ। ਇਸੇ ਸਾਲ ਤੂੰ ਮਰ ਜਾਵੇਗਾ, ਕਿਉਂਕਿ ਤੂੰ ਯਾਹਵੇਹ ਦੇ ਵਿਰੁੱਧ ਬਗਾਵਤ ਦਾ ਪ੍ਰਚਾਰ ਕੀਤਾ ਹੈ।’ ”

17ਉਸੇ ਸਾਲ ਦੇ ਸੱਤਵੇਂ ਮਹੀਨੇ ਹਨਨਯਾਹ ਨਬੀ ਦੀ ਮੌਤ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.