1ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਾਹਵੇਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੀ ਮੌਜੂਦਗੀ ਵਿੱਚ ਮੈਨੂੰ ਆਖਿਆ:
2“ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ‘ਮੈਂ ਬਾਬੇਲ ਦੇ ਰਾਜੇ ਦੇ ਜੂਲੇ ਨੂੰ ਤੋੜ ਦਿਆਂਗਾ।
3ਦੋ ਸਾਲਾਂ ਦੇ ਅੰਦਰ ਮੈਂ ਯਾਹਵੇਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਇਸ ਸਥਾਨ ਵਿੱਚੋਂ ਲੈ ਕੇ ਬਾਬੇਲ ਵਿੱਚ ਲੈ ਗਿਆ ਹੈ ਇਸ ਸਥਾਨ ਵਿੱਚ ਵਾਪਸ ਮੋੜ ਲਿਆਵਾਂਗਾ।
4ਮੈਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਪੁੱਤਰ ਯਹੋਯਾਕੀਨ ਨੂੰ ਅਤੇ ਯਹੂਦਾਹ ਦੇ ਬਾਕੀ ਸਾਰੇ ਗ਼ੁਲਾਮਾਂ ਨੂੰ ਵੀ ਵਾਪਸ ਲਿਆਵਾਂਗਾ ਜੋ ਬਾਬੇਲ ਨੂੰ ਗਏ ਸਨ,’ ਯਾਹਵੇਹ ਇਹ ਆਖਦਾ ਹੈ, ‘ਮੈਂ ਬਾਬੇਲ ਦੇ ਰਾਜੇ ਦੇ ਜੂਲੇ ਨੂੰ ਤੋੜ ਦਿਆਂਗਾ।’ ”