ਯਿਰਮਿਯਾਹ 29

ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਜਦੋਂ ਬਾਬੇਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ, ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਇਸ ਸਥਾਨ ਤੇ ਵਾਪਸ ਲਿਆਉਣ ਦਾ ਆਪਣਾ ਚੰਗਾ ਵਾਅਦਾ ਪੂਰਾ ਕਰਾਂਗਾ।

Jeremiah 29:10 (UKJV) For thus says the LORD, That after seventy years be accomplished at Babylon I will visit you, and perform my good word toward you, in causing you to return to this place.

8ਕਿਉਂ ਜੋ ਇਸਰਾਏਲ ਦਾ ਯਾਹਵੇਹ ਸਰਬਸ਼ਕਤੀਮਾਨ, ਪਰਮੇਸ਼ਵਰ ਆਖਦਾ ਹੈ: “ਸਾਵਧਾਨ ਰਹੋ ਕਿ ਤੁਸੀਂ ਨਬੀਆਂ ਅਤੇ ਪ੍ਰਚਾਰਕਾਂ ਦੁਆਰਾ ਧੋਖਾ ਨਾ ਖਾਓ ਜੋ ਤੁਹਾਡੇ ਵਿੱਚ ਹਨ ਅਤੇ ਉਨ੍ਹਾਂ ਸੁਪਨਿਆਂ ਵੱਲ ਵੀ ਧਿਆਨ ਨਾ ਦਿਓ ਜਿਨ੍ਹਾਂ ਦਾ ਉਹ ਜ਼ਿਕਰ ਕਰਦਾ ਹੈ।

9ਉਹ ਮੇਰੇ ਨਾਮ ਉੱਤੇ ਤੁਹਾਡੇ ਲਈ ਝੂਠੇ ਅਗੰਮਵਾਕ ਬੋਲ ਰਹੇ ਹਨ। ਮੈਂ ਉਹਨਾਂ ਨੂੰ ਨਹੀਂ ਭੇਜਿਆ,” ਯਾਹਵੇਹ ਆਖਦਾ ਹੈ।

10ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਜਦੋਂ ਬਾਬੇਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ, ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਇਸ ਸਥਾਨ ਤੇ ਵਾਪਸ ਲਿਆਉਣ ਦਾ ਆਪਣਾ ਚੰਗਾ ਵਾਅਦਾ ਪੂਰਾ ਕਰਾਂਗਾ।

11ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਕੋਲ ਤੁਹਾਡੇ ਲਈ ਕਿਹੜੀਆਂ ਯੋਜਨਾਵਾਂ ਹਨ,” ਯਾਹਵੇਹ ਦਾ ਵਾਕ ਹੈ, “ਤੁਹਾਨੂੰ ਖੁਸ਼ਹਾਲ ਕਰਨ ਦੀਆਂ ਯੋਜਨਾਵਾਂ ਨਾ ਕਿ ਤੁਹਾਨੂੰ ਨੁਕਸਾਨ ਪਹੁੰਚਾਉਣ ਦੀਆਂ ਯੋਜਨਾਵਾਂ, ਤੁਹਾਨੂੰ ਉਮੀਦ ਅਤੇ ਭਵਿੱਖ ਦੇਣ ਦੀਆਂ ਯੋਜਨਾਵਾਂ।

12ਫਿਰ ਤੁਸੀਂ ਮੈਨੂੰ ਪੁਕਾਰੋਂਗੇ ਅਤੇ ਆ ਕੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ, ਅਤੇ ਮੈਂ ਤੁਹਾਡੀ ਸੁਣਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.