9ਉਹ ਮੇਰੇ ਨਾਮ ਉੱਤੇ ਤੁਹਾਡੇ ਲਈ ਝੂਠੇ ਅਗੰਮਵਾਕ ਬੋਲ ਰਹੇ ਹਨ। ਮੈਂ ਉਹਨਾਂ ਨੂੰ ਨਹੀਂ ਭੇਜਿਆ,” ਯਾਹਵੇਹ ਆਖਦਾ ਹੈ।
10ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਜਦੋਂ ਬਾਬੇਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ, ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਇਸ ਸਥਾਨ ਤੇ ਵਾਪਸ ਲਿਆਉਣ ਦਾ ਆਪਣਾ ਚੰਗਾ ਵਾਅਦਾ ਪੂਰਾ ਕਰਾਂਗਾ।
11ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਕੋਲ ਤੁਹਾਡੇ ਲਈ ਕਿਹੜੀਆਂ ਯੋਜਨਾਵਾਂ ਹਨ,” ਯਾਹਵੇਹ ਦਾ ਵਾਕ ਹੈ, “ਤੁਹਾਨੂੰ ਖੁਸ਼ਹਾਲ ਕਰਨ ਦੀਆਂ ਯੋਜਨਾਵਾਂ ਨਾ ਕਿ ਤੁਹਾਨੂੰ ਨੁਕਸਾਨ ਪਹੁੰਚਾਉਣ ਦੀਆਂ ਯੋਜਨਾਵਾਂ, ਤੁਹਾਨੂੰ ਉਮੀਦ ਅਤੇ ਭਵਿੱਖ ਦੇਣ ਦੀਆਂ ਯੋਜਨਾਵਾਂ।
12ਫਿਰ ਤੁਸੀਂ ਮੈਨੂੰ ਪੁਕਾਰੋਂਗੇ ਅਤੇ ਆ ਕੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ, ਅਤੇ ਮੈਂ ਤੁਹਾਡੀ ਸੁਣਾਂਗਾ।
13ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ।