ਯਿਰਮਿਯਾਹ 29

ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ।

Jeremiah 29:13 (UKJV) And all of you shall seek me, and find me, when all of you shall search for me with all your heart.

11ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਕੋਲ ਤੁਹਾਡੇ ਲਈ ਕਿਹੜੀਆਂ ਯੋਜਨਾਵਾਂ ਹਨ,” ਯਾਹਵੇਹ ਦਾ ਵਾਕ ਹੈ, “ਤੁਹਾਨੂੰ ਖੁਸ਼ਹਾਲ ਕਰਨ ਦੀਆਂ ਯੋਜਨਾਵਾਂ ਨਾ ਕਿ ਤੁਹਾਨੂੰ ਨੁਕਸਾਨ ਪਹੁੰਚਾਉਣ ਦੀਆਂ ਯੋਜਨਾਵਾਂ, ਤੁਹਾਨੂੰ ਉਮੀਦ ਅਤੇ ਭਵਿੱਖ ਦੇਣ ਦੀਆਂ ਯੋਜਨਾਵਾਂ।

12ਫਿਰ ਤੁਸੀਂ ਮੈਨੂੰ ਪੁਕਾਰੋਂਗੇ ਅਤੇ ਆ ਕੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ, ਅਤੇ ਮੈਂ ਤੁਹਾਡੀ ਸੁਣਾਂਗਾ।

13ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ।

14ਯਾਹਵੇਹ ਇਹ ਆਖਦਾ ਹੈ, ਮੈਂ ਤੁਹਾਨੂੰ ਲੱਭਾਂਗਾ, ਅਤੇ ਤੁਹਾਨੂੰ ਗ਼ੁਲਾਮੀ ਵਿੱਚੋਂ ਵਾਪਸ ਲੈ ਆਵਾਂਗਾ। ਮੈਂ ਤੁਹਾਨੂੰ ਸਾਰੀਆਂ ਕੌਮਾਂ ਅਤੇ ਥਾਵਾਂ ਤੋਂ ਇਕੱਠਾ ਕਰਾਂਗਾ ਜਿੱਥੋਂ ਮੈਂ ਤੁਹਾਨੂੰ ਕੱਢ ਦਿੱਤਾ ਹੈ, ਅਤੇ ਤੁਹਾਨੂੰ ਉਸ ਥਾਂ ਤੇ ਵਾਪਸ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮੀ ਵਿੱਚ ਲੈ ਗਿਆ ਸੀ।”

15ਤੁਸੀਂ ਕਹਿ ਸਕਦੇ ਹੋ, “ਯਾਹਵੇਹ ਨੇ ਸਾਡੇ ਲਈ ਬਾਬੇਲ ਵਿੱਚ ਨਬੀ ਖੜੇ ਕੀਤੇ ਹਨ,”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.