ਯਿਰਮਿਯਾਹ 29

ਯਾਹਵੇਹ ਇਹ ਆਖਦਾ ਹੈ, ਮੈਂ ਤੁਹਾਨੂੰ ਲੱਭਾਂਗਾ, ਅਤੇ ਤੁਹਾਨੂੰ ਗ਼ੁਲਾਮੀ ਵਿੱਚੋਂ ਵਾਪਸ ਲੈ ਆਵਾਂਗਾ। ਮੈਂ ਤੁਹਾਨੂੰ ਸਾਰੀਆਂ ਕੌਮਾਂ ਅਤੇ ਥਾਵਾਂ ਤੋਂ ਇਕੱਠਾ ਕਰਾਂਗਾ ਜਿੱਥੋਂ ਮੈਂ ਤੁਹਾਨੂੰ ਕੱਢ ਦਿੱਤਾ ਹੈ, ਅਤੇ ਤੁਹਾਨੂੰ ਉਸ ਥਾਂ ਤੇ ਵਾਪਸ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮੀ ਵਿੱਚ ਲੈ ਗਿਆ ਸੀ।”

Jeremiah 29:14 (UKJV) And I will be found of you, says the LORD: and I will turn away your captivity, and I will gather you from all the nations, and from all the places where I have driven you, says the LORD; and I will bring you again into the place whence I caused you to be carried away captive.

12ਫਿਰ ਤੁਸੀਂ ਮੈਨੂੰ ਪੁਕਾਰੋਂਗੇ ਅਤੇ ਆ ਕੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ, ਅਤੇ ਮੈਂ ਤੁਹਾਡੀ ਸੁਣਾਂਗਾ।

13ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ।

14ਯਾਹਵੇਹ ਇਹ ਆਖਦਾ ਹੈ, ਮੈਂ ਤੁਹਾਨੂੰ ਲੱਭਾਂਗਾ, ਅਤੇ ਤੁਹਾਨੂੰ ਗ਼ੁਲਾਮੀ ਵਿੱਚੋਂ ਵਾਪਸ ਲੈ ਆਵਾਂਗਾ। ਮੈਂ ਤੁਹਾਨੂੰ ਸਾਰੀਆਂ ਕੌਮਾਂ ਅਤੇ ਥਾਵਾਂ ਤੋਂ ਇਕੱਠਾ ਕਰਾਂਗਾ ਜਿੱਥੋਂ ਮੈਂ ਤੁਹਾਨੂੰ ਕੱਢ ਦਿੱਤਾ ਹੈ, ਅਤੇ ਤੁਹਾਨੂੰ ਉਸ ਥਾਂ ਤੇ ਵਾਪਸ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮੀ ਵਿੱਚ ਲੈ ਗਿਆ ਸੀ।”

15ਤੁਸੀਂ ਕਹਿ ਸਕਦੇ ਹੋ, “ਯਾਹਵੇਹ ਨੇ ਸਾਡੇ ਲਈ ਬਾਬੇਲ ਵਿੱਚ ਨਬੀ ਖੜੇ ਕੀਤੇ ਹਨ,”

16ਇਸ ਲਈ ਯਾਹਵੇਹ ਉਸ ਰਾਜਾ ਦੇ ਬਾਰੇ ਜਿਹੜਾ ਦਾਵੀਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.