ਯਿਰਮਿਯਾਹ 29

ਮੈਂ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਉਹਨਾਂ ਦਾ ਪਿੱਛਾ ਕਰਾਂਗਾ ਅਤੇ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਘਿਣਾਉਣੀ ਬਣਾ ਦਿਆਂਗਾ, ਉਹਨਾਂ ਸਾਰੀਆਂ ਕੌਮਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਚਲਾਵਾਂਗਾ, ਇੱਕ ਸਰਾਪ ਅਤੇ ਡਰਾਉਣੀ, ਘਿਣਾਉਣੀ ਅਤੇ ਬਦਨਾਮੀ ਦਾ ਪਾਤਰ ਬਣਾਵਾਂਗਾ।

Jeremiah 29:18 (UKJV) And I will persecute them with the sword, with the famine, and with the pestilence, and will deliver them to be removed to all the kingdoms of the earth, to be a curse, and an astonishment, and an hissing, and a reproach, among all the nations where I have driven them:

16ਇਸ ਲਈ ਯਾਹਵੇਹ ਉਸ ਰਾਜਾ ਦੇ ਬਾਰੇ ਜਿਹੜਾ ਦਾਵੀਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ

17ਹਾਂ, ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਮੈਂ ਉਹਨਾਂ ਦੇ ਵਿਰੁੱਧ ਤਲਵਾਰ, ਕਾਲ ਅਤੇ ਮਹਾਂਮਾਰੀ ਭੇਜਾਂਗਾ ਅਤੇ ਮੈਂ ਉਹਨਾਂ ਨੂੰ ਹੰਜੀਰਾਂ ਵਾਂਗ ਬਣਾਵਾਂਗਾ ਜੋ ਇੰਨੇ ਮਾੜੇ ਹਨ ਕਿ ਉਹ ਖਾ ਨਹੀਂ ਸਕਦੇ।

18ਮੈਂ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਉਹਨਾਂ ਦਾ ਪਿੱਛਾ ਕਰਾਂਗਾ ਅਤੇ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਘਿਣਾਉਣੀ ਬਣਾ ਦਿਆਂਗਾ, ਉਹਨਾਂ ਸਾਰੀਆਂ ਕੌਮਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਚਲਾਵਾਂਗਾ, ਇੱਕ ਸਰਾਪ ਅਤੇ ਡਰਾਉਣੀ, ਘਿਣਾਉਣੀ ਅਤੇ ਬਦਨਾਮੀ ਦਾ ਪਾਤਰ ਬਣਾਵਾਂਗਾ।

19ਕਿਉ ਜੋ ਉਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ,” ਯਾਹਵੇਹ ਦਾ ਵਾਕ ਹੈ, “ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ,” ਯਾਹਵੇਹ ਦਾ ਵਾਕ ਹੈ।

20ਇਸ ਲਈ ਹੇ ਸਾਰੇ ਗ਼ੁਲਾਮ ਲੋਕੋ, ਜਿਨ੍ਹਾਂ ਨੂੰ ਮੈਂ ਯੇਰੂਸ਼ਲੇਮ ਤੋਂ ਬਾਬੇਲ ਨੂੰ ਭੇਜਿਆ ਹੈ, ਯਾਹਵੇਹ ਦਾ ਬਚਨ ਸੁਣੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.