ਯਿਰਮਿਯਾਹ 29

ਕਿਉ ਜੋ ਉਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ,” ਯਾਹਵੇਹ ਦਾ ਵਾਕ ਹੈ, “ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ,” ਯਾਹਵੇਹ ਦਾ ਵਾਕ ਹੈ।

Jeremiah 29:19 (UKJV) Because they have not hearkened to my words, says the LORD, which I sent unto them by my servants the prophets, rising up early and sending them; but all of you would not hear, says the LORD.

17ਹਾਂ, ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਮੈਂ ਉਹਨਾਂ ਦੇ ਵਿਰੁੱਧ ਤਲਵਾਰ, ਕਾਲ ਅਤੇ ਮਹਾਂਮਾਰੀ ਭੇਜਾਂਗਾ ਅਤੇ ਮੈਂ ਉਹਨਾਂ ਨੂੰ ਹੰਜੀਰਾਂ ਵਾਂਗ ਬਣਾਵਾਂਗਾ ਜੋ ਇੰਨੇ ਮਾੜੇ ਹਨ ਕਿ ਉਹ ਖਾ ਨਹੀਂ ਸਕਦੇ।

18ਮੈਂ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਉਹਨਾਂ ਦਾ ਪਿੱਛਾ ਕਰਾਂਗਾ ਅਤੇ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਘਿਣਾਉਣੀ ਬਣਾ ਦਿਆਂਗਾ, ਉਹਨਾਂ ਸਾਰੀਆਂ ਕੌਮਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਚਲਾਵਾਂਗਾ, ਇੱਕ ਸਰਾਪ ਅਤੇ ਡਰਾਉਣੀ, ਘਿਣਾਉਣੀ ਅਤੇ ਬਦਨਾਮੀ ਦਾ ਪਾਤਰ ਬਣਾਵਾਂਗਾ।

19ਕਿਉ ਜੋ ਉਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ,” ਯਾਹਵੇਹ ਦਾ ਵਾਕ ਹੈ, “ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ,” ਯਾਹਵੇਹ ਦਾ ਵਾਕ ਹੈ।

20ਇਸ ਲਈ ਹੇ ਸਾਰੇ ਗ਼ੁਲਾਮ ਲੋਕੋ, ਜਿਨ੍ਹਾਂ ਨੂੰ ਮੈਂ ਯੇਰੂਸ਼ਲੇਮ ਤੋਂ ਬਾਬੇਲ ਨੂੰ ਭੇਜਿਆ ਹੈ, ਯਾਹਵੇਹ ਦਾ ਬਚਨ ਸੁਣੋ।

21ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕੋਲਾਇਆਹ ਦੇ ਪੁੱਤਰ ਅਹਾਬ ਅਤੇ ਮਾਸੇਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਇਹੀ ਆਖਦਾ ਹੈ, ਜਿਹੜੇ ਮੇਰੇ ਨਾਮ ਉੱਤੇ ਤੁਹਾਡੇ ਲਈ ਝੂਠੇ ਅਗੰਮਵਾਕ ਬੋਲ ਰਹੇ ਹਨ: “ਮੈਂ ਉਹਨਾਂ ਨੂੰ ਨਬੂਕਦਨੱਸਰ ਰਾਜੇ ਦੇ ਹੱਥਾਂ ਵਿੱਚ ਦੇ ਦਿਆਂਗਾ। ਜਿਹੜਾ ਬਾਬੇਲ ਦਾ ਹੈ ਅਤੇ ਉਹ ਉਹਨਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਮ੍ਹਣੇ ਮਾਰ ਸੁੱਟੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.