ਯਿਰਮਿਯਾਹ 29

ਇਸ ਲਈ ਹੇ ਸਾਰੇ ਗ਼ੁਲਾਮ ਲੋਕੋ, ਜਿਨ੍ਹਾਂ ਨੂੰ ਮੈਂ ਯੇਰੂਸ਼ਲੇਮ ਤੋਂ ਬਾਬੇਲ ਨੂੰ ਭੇਜਿਆ ਹੈ, ਯਾਹਵੇਹ ਦਾ ਬਚਨ ਸੁਣੋ।

Jeremiah 29:20 (UKJV) Hear all of you therefore the word of the LORD, all you of the captivity, whom I have sent from Jerusalem to Babylon:

18ਮੈਂ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਉਹਨਾਂ ਦਾ ਪਿੱਛਾ ਕਰਾਂਗਾ ਅਤੇ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਘਿਣਾਉਣੀ ਬਣਾ ਦਿਆਂਗਾ, ਉਹਨਾਂ ਸਾਰੀਆਂ ਕੌਮਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਚਲਾਵਾਂਗਾ, ਇੱਕ ਸਰਾਪ ਅਤੇ ਡਰਾਉਣੀ, ਘਿਣਾਉਣੀ ਅਤੇ ਬਦਨਾਮੀ ਦਾ ਪਾਤਰ ਬਣਾਵਾਂਗਾ।

19ਕਿਉ ਜੋ ਉਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ,” ਯਾਹਵੇਹ ਦਾ ਵਾਕ ਹੈ, “ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ,” ਯਾਹਵੇਹ ਦਾ ਵਾਕ ਹੈ।

20ਇਸ ਲਈ ਹੇ ਸਾਰੇ ਗ਼ੁਲਾਮ ਲੋਕੋ, ਜਿਨ੍ਹਾਂ ਨੂੰ ਮੈਂ ਯੇਰੂਸ਼ਲੇਮ ਤੋਂ ਬਾਬੇਲ ਨੂੰ ਭੇਜਿਆ ਹੈ, ਯਾਹਵੇਹ ਦਾ ਬਚਨ ਸੁਣੋ।

21ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕੋਲਾਇਆਹ ਦੇ ਪੁੱਤਰ ਅਹਾਬ ਅਤੇ ਮਾਸੇਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਇਹੀ ਆਖਦਾ ਹੈ, ਜਿਹੜੇ ਮੇਰੇ ਨਾਮ ਉੱਤੇ ਤੁਹਾਡੇ ਲਈ ਝੂਠੇ ਅਗੰਮਵਾਕ ਬੋਲ ਰਹੇ ਹਨ: “ਮੈਂ ਉਹਨਾਂ ਨੂੰ ਨਬੂਕਦਨੱਸਰ ਰਾਜੇ ਦੇ ਹੱਥਾਂ ਵਿੱਚ ਦੇ ਦਿਆਂਗਾ। ਜਿਹੜਾ ਬਾਬੇਲ ਦਾ ਹੈ ਅਤੇ ਉਹ ਉਹਨਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਮ੍ਹਣੇ ਮਾਰ ਸੁੱਟੇਗਾ।

22ਉਹਨਾਂ ਦੇ ਕਾਰਨ, ਯਹੂਦਾਹ ਦੇ ਸਾਰੇ ਗ਼ੁਲਾਮ ਜਿਹੜੇ ਬਾਬੇਲ ਵਿੱਚ ਹਨ, ਇਹ ਸਰਾਪ ਵਰਤਿਆ ਜਾਵੇਗਾ: ‘ਯਾਹਵੇਹ ਤੁਹਾਡੇ ਨਾਲ ਸਿਦਕੀਯਾਹ ਅਤੇ ਅਹਾਬ ਵਰਗਾ ਸਲੂਕ ਕਰੇ, ਜਿਨ੍ਹਾਂ ਨੂੰ ਬਾਬੇਲ ਦੇ ਰਾਜੇ ਨੇ ਅੱਗ ਵਿੱਚ ਸਾੜ ਦਿੱਤਾ ਸੀ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.