ਯਿਰਮਿਯਾਹ 29

ਵਿਆਹ ਕਰੋ ਅਤੇ ਪੁੱਤਰ ਅਤੇ ਧੀਆਂ ਪੈਦਾ ਕਰੋ; ਆਪਣੇ ਪੁੱਤਰਾਂ ਲਈ ਪਤਨੀਆਂ ਲੱਭੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ।

Jeremiah 29:6 (UKJV) Take all of you wives, and brought forth sons and daughters; and take wives for your sons, and give your daughters to husbands, that they may bear sons and daughters; that all of you may be increased there, and not diminished.

4ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਉਹਨਾਂ ਸਾਰਿਆਂ ਨੂੰ ਆਖਦਾ ਹੈ ਜਿਨ੍ਹਾਂ ਨੂੰ ਮੈਂ ਯੇਰੂਸ਼ਲੇਮ ਵਿੱਚੋਂ ਗ਼ੁਲਾਮ ਕਰ ਕੇ ਬਾਬੇਲ ਨੂੰ ਭੇਜਿਆ ਹੈ:

5“ਤੁਸੀਂ ਘਰ ਬਣਾਓ ਅਤੇ ਉੱਥੇ ਵੱਸੋ; ਬਾਗ ਲਗਾਓ ਅਤੇ ਉਹ ਖਾਓ ਜੋ ਉਹ ਪੈਦਾ ਕਰਦੇ ਹਨ।

6ਵਿਆਹ ਕਰੋ ਅਤੇ ਪੁੱਤਰ ਅਤੇ ਧੀਆਂ ਪੈਦਾ ਕਰੋ; ਆਪਣੇ ਪੁੱਤਰਾਂ ਲਈ ਪਤਨੀਆਂ ਲੱਭੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ।

7ਨਾਲੇ, ਉਸ ਸ਼ਹਿਰ ਦੀ ਸ਼ਾਂਤੀ ਅਤੇ ਖੁਸ਼ਹਾਲੀ ਦੀ ਭਾਲ ਕਰੋ ਜਿਸ ਵਿੱਚ ਮੈਂ ਤੁਹਾਨੂੰ ਗ਼ੁਲਾਮੀ ਵਿੱਚ ਲੈ ਗਿਆ ਹਾਂ। ਇਸ ਦੇ ਲਈ ਯਾਹਵੇਹ ਅੱਗੇ ਪ੍ਰਾਰਥਨਾ ਕਰੋ, ਕਿਉਂਕਿ ਜੇ ਇਹ ਖੁਸ਼ਹਾਲ ਹੁੰਦਾ ਹੈ, ਤਾਂ ਤੁਸੀਂ ਵੀ ਖੁਸ਼ਹਾਲ ਹੋਵੋਗੇ।”

8ਕਿਉਂ ਜੋ ਇਸਰਾਏਲ ਦਾ ਯਾਹਵੇਹ ਸਰਬਸ਼ਕਤੀਮਾਨ, ਪਰਮੇਸ਼ਵਰ ਆਖਦਾ ਹੈ: “ਸਾਵਧਾਨ ਰਹੋ ਕਿ ਤੁਸੀਂ ਨਬੀਆਂ ਅਤੇ ਪ੍ਰਚਾਰਕਾਂ ਦੁਆਰਾ ਧੋਖਾ ਨਾ ਖਾਓ ਜੋ ਤੁਹਾਡੇ ਵਿੱਚ ਹਨ ਅਤੇ ਉਨ੍ਹਾਂ ਸੁਪਨਿਆਂ ਵੱਲ ਵੀ ਧਿਆਨ ਨਾ ਦਿਓ ਜਿਨ੍ਹਾਂ ਦਾ ਉਹ ਜ਼ਿਕਰ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.