ਯਿਰਮਿਯਾਹ 3

ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਧ ਜਾਓਗੇ,” ਅਤੇ ਉਹਨਾਂ ਵਿੱਚ ਬਹੁਤ ਹੋ ਜਾਓਗੇ, ਯਾਹਵੇਹ ਦਾ ਵਾਕ ਹੈ, “ਉਹ ਫਿਰ ਨਾ ਆਖਣਗੇ ਯਾਹਵੇਹ ਦੇ ਨੇਮ ਦਾ ਸੰਦੂਕ,” ਨਾ ਇਹ ਵਿਚਾਰ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ।

Jeremiah 3:16 (UKJV) And it shall come to pass, when all of you be multiplied and increased in the land, in those days, says the LORD, they shall say no more, The ark of the covenant of the LORD: neither shall it come to mind: neither shall they remember it; neither shall they visit it; neither shall that be done any more.

14“ਵਾਪਸ ਆਓ, ਬੇਪਰਵਾਹ ਲੋਕੋ,” ਯਾਹਵੇਹ ਦਾ ਵਾਕ ਹੈ, “ਕਿਉਂਕਿ ਮੈਂ ਤੁਹਾਡਾ ਪਤੀ ਹਾਂ। ਮੈਂ ਤੈਨੂੰ ਚੁਣਾਂਗਾ ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਗੋਤ ਵਿੱਚੋਂ ਇੱਕ ਅਤੇ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।

15ਤਦ ਮੈਂ ਤੁਹਾਨੂੰ ਆਪਣੇ ਮਨ ਦੇ ਅਨੁਸਾਰ ਚਰਵਾਹੇ ਦਿਆਂਗਾ, ਜੋ ਤੇਰੀ ਗਿਆਨ ਅਤੇ ਸਮਝ ਨਾਲ ਅਗਵਾਈ ਕਰਨਗੇ।

16ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਧ ਜਾਓਗੇ,” ਅਤੇ ਉਹਨਾਂ ਵਿੱਚ ਬਹੁਤ ਹੋ ਜਾਓਗੇ, ਯਾਹਵੇਹ ਦਾ ਵਾਕ ਹੈ, “ਉਹ ਫਿਰ ਨਾ ਆਖਣਗੇ ਯਾਹਵੇਹ ਦੇ ਨੇਮ ਦਾ ਸੰਦੂਕ,” ਨਾ ਇਹ ਵਿਚਾਰ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ।

17ਉਸ ਸਮੇਂ ਉਹ ਯੇਰੂਸ਼ਲੇਮ ਨੂੰ ਯਾਹਵੇਹ ਦਾ ਸਿੰਘਾਸਣ ਕਹਿਣਗੇ, ਅਤੇ ਸਾਰੀਆਂ ਕੌਮਾਂ ਯਾਹਵੇਹ ਦੇ ਨਾਮ ਦਾ ਆਦਰ ਕਰਨ ਲਈ ਯੇਰੂਸ਼ਲੇਮ ਵਿੱਚ ਇਕੱਠੀਆਂ ਹੋਣਗੀਆਂ। ਉਹ ਹੁਣ ਆਪਣੇ ਬੁਰੇ ਦਿਲਾਂ ਦੀ ਜ਼ਿੱਦ ਦੀ ਪਾਲਣਾ ਨਹੀਂ ਕਰਨਗੇ।

18ਉਨ੍ਹੀਂ ਦਿਨੀਂ ਯਹੂਦਾਹ ਦੇ ਲੋਕ ਇਸਰਾਏਲ ਦੇ ਲੋਕਾਂ ਨਾਲ ਰਲ ਜਾਣਗੇ ਅਤੇ ਉਹ ਮਿਲ ਕੇ ਉੱਤਰ ਦੇ ਦੇਸ਼ ਤੋਂ ਉਸ ਦੇਸ਼ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.