18ਉਨ੍ਹੀਂ ਦਿਨੀਂ ਯਹੂਦਾਹ ਦੇ ਲੋਕ ਇਸਰਾਏਲ ਦੇ ਲੋਕਾਂ ਨਾਲ ਰਲ ਜਾਣਗੇ ਅਤੇ ਉਹ ਮਿਲ ਕੇ ਉੱਤਰ ਦੇ ਦੇਸ਼ ਤੋਂ ਉਸ ਦੇਸ਼ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।
19ਮੈਂ ਤਾਂ ਆਖਿਆ ਸੀ, ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇਵੇਗਾ, ਉਹ ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਹੋਵੇਗੀ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
20ਜਿਵੇਂ ਇੱਕ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਇਸੇ ਤਰ੍ਹਾਂ ਤੁਸੀਂ, ਹੇ ਇਸਰਾਏਲ, ਮੇਰੇ ਨਾਲ ਬੇਈਮਾਨੀ ਕੀਤੀ, ਯਾਹਵੇਹ ਦਾ ਵਾਕ ਹੈ।
21ਉਚਿਆਈਆਂ ਤੋਂ ਇੱਕ ਆਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਗਏ।
22“ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ।” “ਹਾਂ, ਅਸੀਂ ਤੇਰੇ ਕੋਲ ਆਵਾਂਗੇ, ਕਿਉਂਕਿ ਤੂੰ ਹੀ ਸਾਡਾ ਪਰਮੇਸ਼ਵਰ ਹੈ।