ਯਿਰਮਿਯਾਹ 3

ਉਚਿਆਈਆਂ ਤੋਂ ਇੱਕ ਆਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਗਏ।

Jeremiah 3:21 (UKJV) A voice was heard upon the high places, weeping and supplications of the children of Israel: for they have perverted their way, and they have forgotten the LORD their God.

19ਮੈਂ ਤਾਂ ਆਖਿਆ ਸੀ, ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇਵੇਗਾ, ਉਹ ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਹੋਵੇਗੀ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।

20ਜਿਵੇਂ ਇੱਕ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਇਸੇ ਤਰ੍ਹਾਂ ਤੁਸੀਂ, ਹੇ ਇਸਰਾਏਲ, ਮੇਰੇ ਨਾਲ ਬੇਈਮਾਨੀ ਕੀਤੀ, ਯਾਹਵੇਹ ਦਾ ਵਾਕ ਹੈ।

21ਉਚਿਆਈਆਂ ਤੋਂ ਇੱਕ ਆਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਗਏ।

22“ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ।” “ਹਾਂ, ਅਸੀਂ ਤੇਰੇ ਕੋਲ ਆਵਾਂਗੇ, ਕਿਉਂਕਿ ਤੂੰ ਹੀ ਸਾਡਾ ਪਰਮੇਸ਼ਵਰ ਹੈ।

23ਸੱਚ-ਮੁੱਚ ਹੀ ਪਹਾੜੀਆਂ ਅਤੇ ਉਚਾਈਆਂ ਉੱਤੇ ਮੂਰਤੀ ਪੂਜਾ ਦਾ ਹੰਗਾਮਾ ਇੱਕ ਧੋਖਾ ਹੈ; ਸੱਚ-ਮੁੱਚ ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਸਾਡਾ ਮੁਕਤੀਦਾਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.