ਯਿਰਮਿਯਾਹ 30

ਇਹ ਉਹ ਬਚਨ ਹੈ ਜੋ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ ਸੀ:

Jeremiah 30:1 (UKJV) The word that came to Jeremiah from the LORD, saying,

1ਇਹ ਉਹ ਬਚਨ ਹੈ ਜੋ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ ਸੀ:

2“ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ‘ਉਹ ਸਾਰੇ ਸ਼ਬਦ ਜੋ ਮੈਂ ਬੋਲੇ ਹਨ ਇੱਕ ਕਿਤਾਬ ਵਿੱਚ ਲਿਖ।

3ਉਹ ਦਿਨ ਆ ਰਹੇ ਹਨ,’ ਯਾਹਵੇਹ ਦਾ ਵਾਕ ਹੈ, ‘ਜਦੋਂ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਨੂੰ ਗ਼ੁਲਾਮੀ ਤੋਂ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਉਸ ਧਰਤੀ ਉੱਤੇ ਵਾਪਸ ਲਿਆਵਾਂਗਾ ਜਿਸ ਉੱਤੇ ਮੈਂ ਉਹਨਾਂ ਦੇ ਪੁਰਖਿਆਂ ਨੂੰ ਕਬਜ਼ਾ ਕਰਨ ਲਈ ਦਿੱਤਾ ਸੀ,’ ਯਾਹਵੇਹ ਆਖਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.