ਯਿਰਮਿਯਾਹ 30

“ ‘ਇਸ ਲਈ ਮੇਰੇ ਸੇਵਕ ਯਾਕੋਬ, ਨਾ ਡਰ; ਹੇ ਇਸਰਾਏਲ, ਨਾ ਘਬਰਾ,’ ਯਾਹਵੇਹ ਦਾ ਵਾਕ ਹੈ। ਮੈਂ ਤੈਨੂੰ ਜ਼ਰੂਰ ਦੂਰ-ਦੁਰਾਡੇ ਤੋਂ ਬਚਾਵਾਂਗਾ, ਤੇਰੇ ਉੱਤਰਾਧਿਕਾਰੀਆਂ ਨੂੰ ਉਹਨਾਂ ਦੀ ਗ਼ੁਲਾਮੀ ਦੀ ਧਰਤੀ ਤੋਂ। ਯਾਕੋਬ ਮੁੜੇਗਾ ਅਤੇ ਚੈਨ ਤੇ ਅਰਾਮ ਨਾਲ ਵੱਸੇਗਾ, ਅਤੇ ਕੋਈ ਵੀ ਉਸ ਨੂੰ ਡਰਾਵੇਗਾ ਨਹੀਂ।

Jeremiah 30:10 (UKJV) Therefore fear you not, O my servant Jacob, says the LORD; neither be dismayed, O Israel: for, lo, I will save you from far, and your seed from the land of their captivity; and Jacob shall return, and shall be in rest, and be quiet, and none shall make him afraid.

8“ ‘ਉਸ ਦਿਨ,’ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ‘ਮੈਂ ਉਹਨਾਂ ਦੀਆਂ ਧੌਣਾਂ ਤੋਂ ਜੂਲਾ ਤੋੜ ਦਿਆਂਗਾ ਅਤੇ ਉਹਨਾਂ ਦੇ ਬੰਧਨਾਂ ਨੂੰ ਤੋੜ ਦਿਆਂਗਾ; ਹੁਣ ਵਿਦੇਸ਼ੀ ਉਹਨਾਂ ਨੂੰ ਗੁਲਾਮ ਨਹੀਂ ਬਣਾਉਣਗੇ।

9ਇਸ ਦੀ ਬਜਾਏ, ਉਹ ਆਪਣੇ ਪਰਮੇਸ਼ਵਰ ਅਤੇ ਆਪਣੇ ਰਾਜੇ ਦਾਵੀਦ ਦੀ ਸੇਵਾ ਕਰਨਗੇ, ਜਿਸ ਨੂੰ ਮੈਂ ਉਹਨਾਂ ਲਈ ਖੜ੍ਹਾ ਕਰਾਂਗਾ।

10“ ‘ਇਸ ਲਈ ਮੇਰੇ ਸੇਵਕ ਯਾਕੋਬ, ਨਾ ਡਰ; ਹੇ ਇਸਰਾਏਲ, ਨਾ ਘਬਰਾ,’ ਯਾਹਵੇਹ ਦਾ ਵਾਕ ਹੈ। ਮੈਂ ਤੈਨੂੰ ਜ਼ਰੂਰ ਦੂਰ-ਦੁਰਾਡੇ ਤੋਂ ਬਚਾਵਾਂਗਾ, ਤੇਰੇ ਉੱਤਰਾਧਿਕਾਰੀਆਂ ਨੂੰ ਉਹਨਾਂ ਦੀ ਗ਼ੁਲਾਮੀ ਦੀ ਧਰਤੀ ਤੋਂ। ਯਾਕੋਬ ਮੁੜੇਗਾ ਅਤੇ ਚੈਨ ਤੇ ਅਰਾਮ ਨਾਲ ਵੱਸੇਗਾ, ਅਤੇ ਕੋਈ ਵੀ ਉਸ ਨੂੰ ਡਰਾਵੇਗਾ ਨਹੀਂ।

11ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਬਚਾਵਾਂਗਾ, ਯਾਹਵੇਹ ਦਾ ਵਾਕ ਹੈ। ‘ਭਾਵੇਂ ਮੈਂ ਉਹਨਾਂ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ, ਜਿਨ੍ਹਾਂ ਵਿੱਚ ਮੈਂ ਤੁਹਾਨੂੰ ਖਿੰਡਾ ਦਿੰਦਾ ਹੈ, ਮੈਂ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। ਮੈਂ ਤੁਹਾਨੂੰ ਅਨੁਸ਼ਾਸਨ ਦਿਆਂਗਾ, ਪਰ ਸਿਰਫ ਉਚਿਤ ਮਾਤਰਾ ਵਿੱਚ; ਮੈਂ ਤੁਹਾਨੂੰ ਪੂਰੀ ਤਰ੍ਹਾਂ ਬਿਨਾਂ ਸਜ਼ਾ ਦੇ ਨਹੀਂ ਜਾਣ ਦਿਆਂਗਾ।’

12“ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ ‘ਤੁਹਾਡਾ ਜ਼ਖ਼ਮ ਲਾਇਲਾਜ ਹੈ, ਤੁਹਾਡੀ ਸੱਟ ਠੀਕ ਨਹੀਂ ਹੋ ਸਕਦੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.