ਯਿਰਮਿਯਾਹ 32

ਇਹ ਉਹ ਬਚਨ ਹੈ ਜੋ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਦਸਵੇਂ ਸਾਲ ਵਿੱਚ, ਜੋ ਕਿ ਨਬੂਕਦਨੱਸਰ ਦਾ ਅਠਾਰਵਾਂ ਸਾਲ ਸੀ, ਯਾਹਵੇਹ ਵੱਲੋਂ ਯਿਰਮਿਯਾਹ ਨੂੰ ਆਇਆ ਸੀ।

Jeremiah 32:1 (UKJV) The word that came to Jeremiah from the LORD in the tenth year of Zedekiah king of Judah, which was the eighteenth year of Nebuchadrezzar.

1ਇਹ ਉਹ ਬਚਨ ਹੈ ਜੋ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਦਸਵੇਂ ਸਾਲ ਵਿੱਚ, ਜੋ ਕਿ ਨਬੂਕਦਨੱਸਰ ਦਾ ਅਠਾਰਵਾਂ ਸਾਲ ਸੀ, ਯਾਹਵੇਹ ਵੱਲੋਂ ਯਿਰਮਿਯਾਹ ਨੂੰ ਆਇਆ ਸੀ।

2ਉਸ ਵੇਲੇ ਬਾਬੇਲ ਦੇ ਰਾਜੇ ਦੀ ਫ਼ੌਜ ਨੇ ਯੇਰੂਸ਼ਲੇਮ ਨੂੰ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਯਹੂਦਾਹ ਦੇ ਸ਼ਾਹੀ ਮਹਿਲ ਵਿੱਚ ਪਹਿਰੇਦਾਰਾਂ ਦੇ ਵਿਹੜੇ ਵਿੱਚ ਬੰਦ ਸੀ।

3ਹੁਣ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਉਸਨੂੰ ਇਹ ਕਹਿ ਕੇ ਕੈਦ ਕਰ ਲਿਆ ਸੀ, “ਤੂੰ ਆਪਣੇ ਵਾਂਗ ਅਗੰਮਵਾਕ ਕਿਉਂ ਕਰਦਾ ਹੈ? ਤੁਸੀਂ ਆਖਦੇ ਹੋ, ‘ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਬਾਬੇਲ ਦੇ ਰਾਜੇ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਅਤੇ ਉਹ ਇਸ ਉੱਤੇ ਕਬਜ਼ਾ ਕਰ ਲਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.