ਯਿਰਮਿਯਾਹ 32

“ਉਹਨਾਂ ਦੀ ਮੌਜੂਦਗੀ ਵਿੱਚ ਮੈਂ ਬਾਰੂਕ ਨੂੰ ਇਹ ਹਿਦਾਇਤਾਂ ਦਿੱਤੀਆਂ:

Jeremiah 32:13 (UKJV) And I charged Baruch before them, saying,

11ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ

12ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਹਸਤਾਖਰ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ।

13“ਉਹਨਾਂ ਦੀ ਮੌਜੂਦਗੀ ਵਿੱਚ ਮੈਂ ਬਾਰੂਕ ਨੂੰ ਇਹ ਹਿਦਾਇਤਾਂ ਦਿੱਤੀਆਂ:

14‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ।

15ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ, ਇਸ ਧਰਤੀ ਵਿੱਚ ਘਰ, ਖੇਤ ਅਤੇ ਅੰਗੂਰੀ ਬਾਗ ਦੁਬਾਰਾ ਖਰੀਦੇ ਜਾਣਗੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.