ਯਿਰਮਿਯਾਹ 32

‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ।

Jeremiah 32:14 (UKJV) Thus says the LORD of hosts, the God of Israel; Take these evidences, this evidence of the purchase, both which is sealed, and this evidence which is open; and put them in an earthen vessel, that they may continue many days.

12ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਹਸਤਾਖਰ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ।

13“ਉਹਨਾਂ ਦੀ ਮੌਜੂਦਗੀ ਵਿੱਚ ਮੈਂ ਬਾਰੂਕ ਨੂੰ ਇਹ ਹਿਦਾਇਤਾਂ ਦਿੱਤੀਆਂ:

14‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ।

15ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ, ਇਸ ਧਰਤੀ ਵਿੱਚ ਘਰ, ਖੇਤ ਅਤੇ ਅੰਗੂਰੀ ਬਾਗ ਦੁਬਾਰਾ ਖਰੀਦੇ ਜਾਣਗੇ।’

16“ਮੈਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਖਰੀਦਦਾਰੀ ਦੇਣ ਤੋਂ ਬਾਅਦ, ਮੈਂ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.