ਯਿਰਮਿਯਾਹ 32

ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ, ਇਸ ਧਰਤੀ ਵਿੱਚ ਘਰ, ਖੇਤ ਅਤੇ ਅੰਗੂਰੀ ਬਾਗ ਦੁਬਾਰਾ ਖਰੀਦੇ ਜਾਣਗੇ।’

Jeremiah 32:15 (UKJV) For thus says the LORD of hosts, the God of Israel; Houses and fields and vineyards shall be possessed again in this land.

13“ਉਹਨਾਂ ਦੀ ਮੌਜੂਦਗੀ ਵਿੱਚ ਮੈਂ ਬਾਰੂਕ ਨੂੰ ਇਹ ਹਿਦਾਇਤਾਂ ਦਿੱਤੀਆਂ:

14‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ।

15ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ, ਇਸ ਧਰਤੀ ਵਿੱਚ ਘਰ, ਖੇਤ ਅਤੇ ਅੰਗੂਰੀ ਬਾਗ ਦੁਬਾਰਾ ਖਰੀਦੇ ਜਾਣਗੇ।’

16“ਮੈਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਖਰੀਦਦਾਰੀ ਦੇਣ ਤੋਂ ਬਾਅਦ, ਮੈਂ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ:

17“ਹੇ ਪ੍ਰਭੂ ਯਾਹਵੇਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.