ਯਿਰਮਿਯਾਹ 32

ਉਸ ਵੇਲੇ ਬਾਬੇਲ ਦੇ ਰਾਜੇ ਦੀ ਫ਼ੌਜ ਨੇ ਯੇਰੂਸ਼ਲੇਮ ਨੂੰ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਯਹੂਦਾਹ ਦੇ ਸ਼ਾਹੀ ਮਹਿਲ ਵਿੱਚ ਪਹਿਰੇਦਾਰਾਂ ਦੇ ਵਿਹੜੇ ਵਿੱਚ ਬੰਦ ਸੀ।

Jeremiah 32:2 (UKJV) For then the king of Babylon's army besieged Jerusalem: and Jeremiah the prophet was shut up in the court of the prison, which was in the king of Judah's house.

1ਇਹ ਉਹ ਬਚਨ ਹੈ ਜੋ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਦਸਵੇਂ ਸਾਲ ਵਿੱਚ, ਜੋ ਕਿ ਨਬੂਕਦਨੱਸਰ ਦਾ ਅਠਾਰਵਾਂ ਸਾਲ ਸੀ, ਯਾਹਵੇਹ ਵੱਲੋਂ ਯਿਰਮਿਯਾਹ ਨੂੰ ਆਇਆ ਸੀ।

2ਉਸ ਵੇਲੇ ਬਾਬੇਲ ਦੇ ਰਾਜੇ ਦੀ ਫ਼ੌਜ ਨੇ ਯੇਰੂਸ਼ਲੇਮ ਨੂੰ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਯਹੂਦਾਹ ਦੇ ਸ਼ਾਹੀ ਮਹਿਲ ਵਿੱਚ ਪਹਿਰੇਦਾਰਾਂ ਦੇ ਵਿਹੜੇ ਵਿੱਚ ਬੰਦ ਸੀ।

3ਹੁਣ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਉਸਨੂੰ ਇਹ ਕਹਿ ਕੇ ਕੈਦ ਕਰ ਲਿਆ ਸੀ, “ਤੂੰ ਆਪਣੇ ਵਾਂਗ ਅਗੰਮਵਾਕ ਕਿਉਂ ਕਰਦਾ ਹੈ? ਤੁਸੀਂ ਆਖਦੇ ਹੋ, ‘ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਬਾਬੇਲ ਦੇ ਰਾਜੇ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਅਤੇ ਉਹ ਇਸ ਉੱਤੇ ਕਬਜ਼ਾ ਕਰ ਲਵੇਗਾ।

4ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.