25ਹੇ ਪ੍ਰਭੂ ਯਾਹਵੇਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ‘ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।’ ”
26ਫਿਰ ਯਿਰਮਿਯਾਹ ਨੂੰ ਯਾਹਵੇਹ ਦਾ ਬਚਨ ਆਇਆ:
27“ਮੈਂ ਯਾਹਵੇਹ ਸਾਰੀ ਮਨੁੱਖਜਾਤੀ ਦਾ ਪਰਮੇਸ਼ਵਰ ਹਾਂ। ਕੀ ਮੇਰੇ ਲਈ ਕੁਝ ਬਹੁਤ ਔਖਾ ਹੈ?
28ਇਸ ਲਈ ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਕਸਦੀਆਂ ਅਤੇ ਬਾਬੇਲ ਦੇ ਰਾਜੇ ਨਬੂਕਦਨੱਸਰ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਜੋ ਇਸ ਉੱਤੇ ਕਬਜ਼ਾ ਕਰ ਲਵੇਗਾ।
29ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਕਿ ਮੈਨੂੰ ਗੁੱਸਾ ਚੜ੍ਹਾਉਣ।