ਯਿਰਮਿਯਾਹ 32

ਇਸ ਲਈ ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਕਸਦੀਆਂ ਅਤੇ ਬਾਬੇਲ ਦੇ ਰਾਜੇ ਨਬੂਕਦਨੱਸਰ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਜੋ ਇਸ ਉੱਤੇ ਕਬਜ਼ਾ ਕਰ ਲਵੇਗਾ।

Jeremiah 32:28 (UKJV) Therefore thus says the LORD; Behold, I will give this city into the hand of the Chaldeans, and into the hand of Nebuchadrezzar king of Babylon, and he shall take it:

26ਫਿਰ ਯਿਰਮਿਯਾਹ ਨੂੰ ਯਾਹਵੇਹ ਦਾ ਬਚਨ ਆਇਆ:

27“ਮੈਂ ਯਾਹਵੇਹ ਸਾਰੀ ਮਨੁੱਖਜਾਤੀ ਦਾ ਪਰਮੇਸ਼ਵਰ ਹਾਂ। ਕੀ ਮੇਰੇ ਲਈ ਕੁਝ ਬਹੁਤ ਔਖਾ ਹੈ?

28ਇਸ ਲਈ ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਕਸਦੀਆਂ ਅਤੇ ਬਾਬੇਲ ਦੇ ਰਾਜੇ ਨਬੂਕਦਨੱਸਰ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਜੋ ਇਸ ਉੱਤੇ ਕਬਜ਼ਾ ਕਰ ਲਵੇਗਾ।

29ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਕਿ ਮੈਨੂੰ ਗੁੱਸਾ ਚੜ੍ਹਾਉਣ।

30“ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੇ ਆਪਣੀ ਜਵਾਨੀ ਤੋਂ ਮੇਰੀ ਨਿਗਾਹ ਵਿੱਚ ਬੁਰਿਆਈ ਤੋਂ ਇਲਾਵਾ ਕੁਝ ਨਹੀਂ ਕੀਤਾ; ਸੱਚਮੁੱਚ, ਇਸਰਾਏਲ ਦੇ ਲੋਕਾਂ ਨੇ ਕੁਝ ਨਹੀਂ ਕੀਤਾ ਪਰ ਮੇਰੇ ਕ੍ਰੋਧ ਨੂੰ ਆਪਣੇ ਹੱਥਾਂ ਨਾਲ ਬਣਾਇਆ ਹੈ, ਯਾਹਵੇਹ ਦਾ ਵਾਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.