ਯਿਰਮਿਯਾਹ 32

ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਕਿ ਮੈਨੂੰ ਗੁੱਸਾ ਚੜ੍ਹਾਉਣ।

Jeremiah 32:29 (UKJV) And the Chaldeans, that fight against this city, shall come and set fire on this city, and burn it with the houses, upon whose roofs they have offered incense unto Baal, and poured out drink offerings unto other gods, to provoke me to anger.

27“ਮੈਂ ਯਾਹਵੇਹ ਸਾਰੀ ਮਨੁੱਖਜਾਤੀ ਦਾ ਪਰਮੇਸ਼ਵਰ ਹਾਂ। ਕੀ ਮੇਰੇ ਲਈ ਕੁਝ ਬਹੁਤ ਔਖਾ ਹੈ?

28ਇਸ ਲਈ ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਕਸਦੀਆਂ ਅਤੇ ਬਾਬੇਲ ਦੇ ਰਾਜੇ ਨਬੂਕਦਨੱਸਰ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਜੋ ਇਸ ਉੱਤੇ ਕਬਜ਼ਾ ਕਰ ਲਵੇਗਾ।

29ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਕਿ ਮੈਨੂੰ ਗੁੱਸਾ ਚੜ੍ਹਾਉਣ।

30“ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੇ ਆਪਣੀ ਜਵਾਨੀ ਤੋਂ ਮੇਰੀ ਨਿਗਾਹ ਵਿੱਚ ਬੁਰਿਆਈ ਤੋਂ ਇਲਾਵਾ ਕੁਝ ਨਹੀਂ ਕੀਤਾ; ਸੱਚਮੁੱਚ, ਇਸਰਾਏਲ ਦੇ ਲੋਕਾਂ ਨੇ ਕੁਝ ਨਹੀਂ ਕੀਤਾ ਪਰ ਮੇਰੇ ਕ੍ਰੋਧ ਨੂੰ ਆਪਣੇ ਹੱਥਾਂ ਨਾਲ ਬਣਾਇਆ ਹੈ, ਯਾਹਵੇਹ ਦਾ ਵਾਕ ਹੈ।

31ਜਿਸ ਦਿਨ ਤੋਂ ਇਹ ਬਣਾਇਆ ਗਿਆ ਸੀ, ਹੁਣ ਤੱਕ, ਇਸ ਸ਼ਹਿਰ ਨੇ ਮੇਰੇ ਗੁੱਸੇ ਅਤੇ ਕ੍ਰੋਧ ਨੂੰ ਇੰਨਾ ਭੜਕਾਇਆ ਹੈ ਕਿ ਮੈਨੂੰ ਇਸਨੂੰ ਆਪਣੀ ਨਜ਼ਰ ਤੋਂ ਹਟਾ ਦੇਣਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.