ਯਿਰਮਿਯਾਹ 32

ਹੁਣ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਉਸਨੂੰ ਇਹ ਕਹਿ ਕੇ ਕੈਦ ਕਰ ਲਿਆ ਸੀ, “ਤੂੰ ਆਪਣੇ ਵਾਂਗ ਅਗੰਮਵਾਕ ਕਿਉਂ ਕਰਦਾ ਹੈ? ਤੁਸੀਂ ਆਖਦੇ ਹੋ, ‘ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਬਾਬੇਲ ਦੇ ਰਾਜੇ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਅਤੇ ਉਹ ਇਸ ਉੱਤੇ ਕਬਜ਼ਾ ਕਰ ਲਵੇਗਾ।

Jeremiah 32:3 (UKJV) For Zedekiah king of Judah had shut him up, saying, Wherefore do you prophesy, and say, Thus says the LORD, Behold, I will give this city into the hand of the king of Babylon, and he shall take it;

1ਇਹ ਉਹ ਬਚਨ ਹੈ ਜੋ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਦਸਵੇਂ ਸਾਲ ਵਿੱਚ, ਜੋ ਕਿ ਨਬੂਕਦਨੱਸਰ ਦਾ ਅਠਾਰਵਾਂ ਸਾਲ ਸੀ, ਯਾਹਵੇਹ ਵੱਲੋਂ ਯਿਰਮਿਯਾਹ ਨੂੰ ਆਇਆ ਸੀ।

2ਉਸ ਵੇਲੇ ਬਾਬੇਲ ਦੇ ਰਾਜੇ ਦੀ ਫ਼ੌਜ ਨੇ ਯੇਰੂਸ਼ਲੇਮ ਨੂੰ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਯਹੂਦਾਹ ਦੇ ਸ਼ਾਹੀ ਮਹਿਲ ਵਿੱਚ ਪਹਿਰੇਦਾਰਾਂ ਦੇ ਵਿਹੜੇ ਵਿੱਚ ਬੰਦ ਸੀ।

3ਹੁਣ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਉਸਨੂੰ ਇਹ ਕਹਿ ਕੇ ਕੈਦ ਕਰ ਲਿਆ ਸੀ, “ਤੂੰ ਆਪਣੇ ਵਾਂਗ ਅਗੰਮਵਾਕ ਕਿਉਂ ਕਰਦਾ ਹੈ? ਤੁਸੀਂ ਆਖਦੇ ਹੋ, ‘ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਬਾਬੇਲ ਦੇ ਰਾਜੇ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਅਤੇ ਉਹ ਇਸ ਉੱਤੇ ਕਬਜ਼ਾ ਕਰ ਲਵੇਗਾ।

4ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ।

5ਉਹ ਸਿਦਕੀਯਾਹ ਨੂੰ ਬਾਬੇਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਾਹਵੇਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.