ਯਿਰਮਿਯਾਹ 32

“ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੇ ਆਪਣੀ ਜਵਾਨੀ ਤੋਂ ਮੇਰੀ ਨਿਗਾਹ ਵਿੱਚ ਬੁਰਿਆਈ ਤੋਂ ਇਲਾਵਾ ਕੁਝ ਨਹੀਂ ਕੀਤਾ; ਸੱਚਮੁੱਚ, ਇਸਰਾਏਲ ਦੇ ਲੋਕਾਂ ਨੇ ਕੁਝ ਨਹੀਂ ਕੀਤਾ ਪਰ ਮੇਰੇ ਕ੍ਰੋਧ ਨੂੰ ਆਪਣੇ ਹੱਥਾਂ ਨਾਲ ਬਣਾਇਆ ਹੈ, ਯਾਹਵੇਹ ਦਾ ਵਾਕ ਹੈ।

Jeremiah 32:30 (UKJV) For the children of Israel and the children of Judah have only done evil before me from their youth: for the children of Israel have only provoked me to anger with the work of their hands, says the LORD.

28ਇਸ ਲਈ ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਕਸਦੀਆਂ ਅਤੇ ਬਾਬੇਲ ਦੇ ਰਾਜੇ ਨਬੂਕਦਨੱਸਰ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਜੋ ਇਸ ਉੱਤੇ ਕਬਜ਼ਾ ਕਰ ਲਵੇਗਾ।

29ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਕਿ ਮੈਨੂੰ ਗੁੱਸਾ ਚੜ੍ਹਾਉਣ।

30“ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੇ ਆਪਣੀ ਜਵਾਨੀ ਤੋਂ ਮੇਰੀ ਨਿਗਾਹ ਵਿੱਚ ਬੁਰਿਆਈ ਤੋਂ ਇਲਾਵਾ ਕੁਝ ਨਹੀਂ ਕੀਤਾ; ਸੱਚਮੁੱਚ, ਇਸਰਾਏਲ ਦੇ ਲੋਕਾਂ ਨੇ ਕੁਝ ਨਹੀਂ ਕੀਤਾ ਪਰ ਮੇਰੇ ਕ੍ਰੋਧ ਨੂੰ ਆਪਣੇ ਹੱਥਾਂ ਨਾਲ ਬਣਾਇਆ ਹੈ, ਯਾਹਵੇਹ ਦਾ ਵਾਕ ਹੈ।

31ਜਿਸ ਦਿਨ ਤੋਂ ਇਹ ਬਣਾਇਆ ਗਿਆ ਸੀ, ਹੁਣ ਤੱਕ, ਇਸ ਸ਼ਹਿਰ ਨੇ ਮੇਰੇ ਗੁੱਸੇ ਅਤੇ ਕ੍ਰੋਧ ਨੂੰ ਇੰਨਾ ਭੜਕਾਇਆ ਹੈ ਕਿ ਮੈਨੂੰ ਇਸਨੂੰ ਆਪਣੀ ਨਜ਼ਰ ਤੋਂ ਹਟਾ ਦੇਣਾ ਚਾਹੀਦਾ ਹੈ।

32ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੇ ਉਹਨਾਂ ਸਾਰੀਆਂ ਬੁਰਾਈਆਂ ਦੁਆਰਾ ਮੈਨੂੰ ਭੜਕਾਇਆ ਹੈ, ਉਹ ਉਹਨਾਂ ਦੇ ਰਾਜਿਆਂ ਅਤੇ ਅਧਿਕਾਰੀਆਂ, ਉਹਨਾਂ ਦੇ ਜਾਜਕਾਂ ਅਤੇ ਨਬੀਆਂ, ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.