ਯਿਰਮਿਯਾਹ 32

ਉਹਨਾਂ ਨੇ ਆਪਣੀਆਂ ਭੈੜੀਆਂ ਮੂਰਤੀਆਂ ਉਸ ਘਰ ਵਿੱਚ ਸਥਾਪਿਤ ਕੀਤੀਆਂ ਜਿਨ੍ਹਾਂ ਵਿੱਚ ਮੇਰਾ ਨਾਮ ਹੈ ਅਤੇ ਉਸ ਨੂੰ ਭ੍ਰਿਸ਼ਟ ਕੀਤਾ।

Jeremiah 32:34 (UKJV) But they set their abominations in the house, which is called by my name, to defile it.

32ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੇ ਉਹਨਾਂ ਸਾਰੀਆਂ ਬੁਰਾਈਆਂ ਦੁਆਰਾ ਮੈਨੂੰ ਭੜਕਾਇਆ ਹੈ, ਉਹ ਉਹਨਾਂ ਦੇ ਰਾਜਿਆਂ ਅਤੇ ਅਧਿਕਾਰੀਆਂ, ਉਹਨਾਂ ਦੇ ਜਾਜਕਾਂ ਅਤੇ ਨਬੀਆਂ, ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ।

33ਉਹਨਾਂ ਨੇ ਮੇਰੇ ਵੱਲ ਆਪਣੀ ਪਿੱਠ ਕਰ ਲਈ ਹੈ ਪਰ ਮੂੰਹ ਨਹੀਂ; ਭਾਵੇਂ ਮੈਂ ਉਹਨਾਂ ਨੂੰ ਵਾਰ-ਵਾਰ ਸਿਖਾਇਆ, ਪਰ ਉਹਨਾਂ ਨੇ ਅਨੁਸ਼ਾਸਨ ਨੂੰ ਸੁਣਿਆ ਜਾਂ ਜਵਾਬ ਨਹੀਂ ਦਿੱਤਾ।

34ਉਹਨਾਂ ਨੇ ਆਪਣੀਆਂ ਭੈੜੀਆਂ ਮੂਰਤੀਆਂ ਉਸ ਘਰ ਵਿੱਚ ਸਥਾਪਿਤ ਕੀਤੀਆਂ ਜਿਨ੍ਹਾਂ ਵਿੱਚ ਮੇਰਾ ਨਾਮ ਹੈ ਅਤੇ ਉਸ ਨੂੰ ਭ੍ਰਿਸ਼ਟ ਕੀਤਾ।

35ਉਹਨਾਂ ਨੇ ਬੇਨ-ਹਿੰਨੋਮ ਦੀ ਵਾਦੀ ਵਿੱਚ ਬਆਲ ਦੇ ਲਈ ਉੱਚੇ ਸਥਾਨ ਬਣਾਏ ਤਾਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲੋਕ ਦੇ ਅੱਗੇ ਬਲੀਦਾਨ ਕਰਨ, ਭਾਵੇਂ ਮੈਂ ਕਦੇ ਹੁਕਮ ਨਹੀਂ ਦਿੱਤਾ, ਨਾ ਹੀ ਮੇਰੇ ਮਨ ਵਿੱਚ ਆਇਆ, ਕਿ ਉਹ ਅਜਿਹਾ ਘਿਣਾਉਣਾ ਕੰਮ ਕਰਨ ਅਤੇ ਇਸ ਤਰ੍ਹਾਂ ਯਹੂਦਾਹ ਤੋਂ ਪਾਪ ਕਰਾਉਣ।

36“ਇਸ ਲਈ ਹੁਣ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.