ਯਿਰਮਿਯਾਹ 32

“ਇਸ ਲਈ ਹੁਣ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ:

Jeremiah 32:36 (UKJV) And now therefore thus says the LORD, the God of Israel, concerning this city, whereof all of you say, It shall be delivered into the hand of the king of Babylon by the sword, and by the famine, and by the pestilence;

34ਉਹਨਾਂ ਨੇ ਆਪਣੀਆਂ ਭੈੜੀਆਂ ਮੂਰਤੀਆਂ ਉਸ ਘਰ ਵਿੱਚ ਸਥਾਪਿਤ ਕੀਤੀਆਂ ਜਿਨ੍ਹਾਂ ਵਿੱਚ ਮੇਰਾ ਨਾਮ ਹੈ ਅਤੇ ਉਸ ਨੂੰ ਭ੍ਰਿਸ਼ਟ ਕੀਤਾ।

35ਉਹਨਾਂ ਨੇ ਬੇਨ-ਹਿੰਨੋਮ ਦੀ ਵਾਦੀ ਵਿੱਚ ਬਆਲ ਦੇ ਲਈ ਉੱਚੇ ਸਥਾਨ ਬਣਾਏ ਤਾਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲੋਕ ਦੇ ਅੱਗੇ ਬਲੀਦਾਨ ਕਰਨ, ਭਾਵੇਂ ਮੈਂ ਕਦੇ ਹੁਕਮ ਨਹੀਂ ਦਿੱਤਾ, ਨਾ ਹੀ ਮੇਰੇ ਮਨ ਵਿੱਚ ਆਇਆ, ਕਿ ਉਹ ਅਜਿਹਾ ਘਿਣਾਉਣਾ ਕੰਮ ਕਰਨ ਅਤੇ ਇਸ ਤਰ੍ਹਾਂ ਯਹੂਦਾਹ ਤੋਂ ਪਾਪ ਕਰਾਉਣ।

36“ਇਸ ਲਈ ਹੁਣ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ:

37ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਧਰਤੀਆਂ ਤੋਂ ਜ਼ਰੂਰ ਇਕੱਠਾ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਆਪਣੇ ਭਿਆਨਕ ਕ੍ਰੋਧ ਅਤੇ ਵੱਡੇ ਕ੍ਰੋਧ ਵਿੱਚ ਬਾਹਰ ਕੱਢਾਂਗਾ। ਮੈਂ ਉਹਨਾਂ ਨੂੰ ਇਸ ਜਗ੍ਹਾ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਸੁਰੱਖਿਅਤ ਰਹਿਣ ਦੇਵਾਂਗਾ।

38ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.