ਯਿਰਮਿਯਾਹ 32

ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਧਰਤੀਆਂ ਤੋਂ ਜ਼ਰੂਰ ਇਕੱਠਾ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਆਪਣੇ ਭਿਆਨਕ ਕ੍ਰੋਧ ਅਤੇ ਵੱਡੇ ਕ੍ਰੋਧ ਵਿੱਚ ਬਾਹਰ ਕੱਢਾਂਗਾ। ਮੈਂ ਉਹਨਾਂ ਨੂੰ ਇਸ ਜਗ੍ਹਾ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਸੁਰੱਖਿਅਤ ਰਹਿਣ ਦੇਵਾਂਗਾ।

Jeremiah 32:37 (UKJV) Behold, I will gather them out of all countries, where I have driven them in mine anger, and in my fury, and in great wrath; and I will bring them again unto this place, and I will cause them to dwell safely:

35ਉਹਨਾਂ ਨੇ ਬੇਨ-ਹਿੰਨੋਮ ਦੀ ਵਾਦੀ ਵਿੱਚ ਬਆਲ ਦੇ ਲਈ ਉੱਚੇ ਸਥਾਨ ਬਣਾਏ ਤਾਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲੋਕ ਦੇ ਅੱਗੇ ਬਲੀਦਾਨ ਕਰਨ, ਭਾਵੇਂ ਮੈਂ ਕਦੇ ਹੁਕਮ ਨਹੀਂ ਦਿੱਤਾ, ਨਾ ਹੀ ਮੇਰੇ ਮਨ ਵਿੱਚ ਆਇਆ, ਕਿ ਉਹ ਅਜਿਹਾ ਘਿਣਾਉਣਾ ਕੰਮ ਕਰਨ ਅਤੇ ਇਸ ਤਰ੍ਹਾਂ ਯਹੂਦਾਹ ਤੋਂ ਪਾਪ ਕਰਾਉਣ।

36“ਇਸ ਲਈ ਹੁਣ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ:

37ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਧਰਤੀਆਂ ਤੋਂ ਜ਼ਰੂਰ ਇਕੱਠਾ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਆਪਣੇ ਭਿਆਨਕ ਕ੍ਰੋਧ ਅਤੇ ਵੱਡੇ ਕ੍ਰੋਧ ਵਿੱਚ ਬਾਹਰ ਕੱਢਾਂਗਾ। ਮੈਂ ਉਹਨਾਂ ਨੂੰ ਇਸ ਜਗ੍ਹਾ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਸੁਰੱਖਿਅਤ ਰਹਿਣ ਦੇਵਾਂਗਾ।

38ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।

39ਮੈਂ ਉਹਨਾਂ ਨੂੰ ਦਿਲ ਅਤੇ ਕੰਮ ਦੀ ਅਡੋਲ ਦਿਆਂਗਾ, ਤਾਂ ਜੋ ਉਹ ਸਦਾ ਮੇਰੇ ਤੋਂ ਡਰਦੇ ਰਹਿਣ ਅਤੇ ਫਿਰ ਉਹਨਾਂ ਦਾ ਅਤੇ ਉਹਨਾਂ ਦੇ ਬਾਅਦ ਉਹਨਾਂ ਦੇ ਬੱਚਿਆਂ ਦਾ ਸਭ ਕੁਝ ਚੰਗਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.