38ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।
39ਮੈਂ ਉਹਨਾਂ ਨੂੰ ਦਿਲ ਅਤੇ ਕੰਮ ਦੀ ਅਡੋਲ ਦਿਆਂਗਾ, ਤਾਂ ਜੋ ਉਹ ਸਦਾ ਮੇਰੇ ਤੋਂ ਡਰਦੇ ਰਹਿਣ ਅਤੇ ਫਿਰ ਉਹਨਾਂ ਦਾ ਅਤੇ ਉਹਨਾਂ ਦੇ ਬਾਅਦ ਉਹਨਾਂ ਦੇ ਬੱਚਿਆਂ ਦਾ ਸਭ ਕੁਝ ਚੰਗਾ ਹੋਵੇ।
40ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ: ਮੈਂ ਉਹਨਾਂ ਦਾ ਭਲਾ ਕਰਨ ਤੋਂ ਕਦੇ ਨਹੀਂ ਰੁਕਾਂਗਾ, ਅਤੇ ਮੈਂ ਉਹਨਾਂ ਨੂੰ ਮੇਰੇ ਤੋਂ ਡਰਨ ਲਈ ਪ੍ਰੇਰਿਤ ਕਰਾਂਗਾ, ਤਾਂ ਜੋ ਉਹ ਕਦੇ ਵੀ ਮੇਰੇ ਤੋਂ ਦੂਰ ਨਾ ਹੋਣ।
41ਮੈਂ ਉਹਨਾਂ ਦਾ ਭਲਾ ਕਰਨ ਵਿੱਚ ਖੁਸ਼ੀ ਮਹਿਸੂਸ ਕਰਾਂਗਾ ਅਤੇ ਉਹਨਾਂ ਨੂੰ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਇਸ ਧਰਤੀ ਵਿੱਚ ਨਿਸ਼ਚਤ ਰੂਪ ਵਿੱਚ ਲਗਾਵਾਂਗਾ।
42“ਯਾਹਵੇਹ ਇਹੀ ਆਖਦਾ ਹੈ: ਜਿਵੇਂ ਮੈਂ ਇਨ੍ਹਾਂ ਲੋਕਾਂ ਉੱਤੇ ਇਹ ਸਾਰੀ ਵੱਡੀ ਬਿਪਤਾ ਲਿਆਂਦੀ ਹੈ, ਉਸੇ ਤਰ੍ਹਾਂ ਮੈਂ ਉਹਨਾਂ ਨੂੰ ਉਹ ਸਾਰੀ ਖੁਸ਼ਹਾਲੀ ਦੇਵਾਂਗਾ ਜਿਸਦਾ ਮੈਂ ਉਹਨਾਂ ਨਾਲ ਵਾਅਦਾ ਕੀਤਾ ਹੈ।