ਯਿਰਮਿਯਾਹ 32

“ਯਾਹਵੇਹ ਇਹੀ ਆਖਦਾ ਹੈ: ਜਿਵੇਂ ਮੈਂ ਇਨ੍ਹਾਂ ਲੋਕਾਂ ਉੱਤੇ ਇਹ ਸਾਰੀ ਵੱਡੀ ਬਿਪਤਾ ਲਿਆਂਦੀ ਹੈ, ਉਸੇ ਤਰ੍ਹਾਂ ਮੈਂ ਉਹਨਾਂ ਨੂੰ ਉਹ ਸਾਰੀ ਖੁਸ਼ਹਾਲੀ ਦੇਵਾਂਗਾ ਜਿਸਦਾ ਮੈਂ ਉਹਨਾਂ ਨਾਲ ਵਾਅਦਾ ਕੀਤਾ ਹੈ।

Jeremiah 32:42 (UKJV) For thus says the LORD; Like I have brought all this great evil upon this people, so will I bring upon them all the good that I have promised them.

40ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ: ਮੈਂ ਉਹਨਾਂ ਦਾ ਭਲਾ ਕਰਨ ਤੋਂ ਕਦੇ ਨਹੀਂ ਰੁਕਾਂਗਾ, ਅਤੇ ਮੈਂ ਉਹਨਾਂ ਨੂੰ ਮੇਰੇ ਤੋਂ ਡਰਨ ਲਈ ਪ੍ਰੇਰਿਤ ਕਰਾਂਗਾ, ਤਾਂ ਜੋ ਉਹ ਕਦੇ ਵੀ ਮੇਰੇ ਤੋਂ ਦੂਰ ਨਾ ਹੋਣ।

41ਮੈਂ ਉਹਨਾਂ ਦਾ ਭਲਾ ਕਰਨ ਵਿੱਚ ਖੁਸ਼ੀ ਮਹਿਸੂਸ ਕਰਾਂਗਾ ਅਤੇ ਉਹਨਾਂ ਨੂੰ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਇਸ ਧਰਤੀ ਵਿੱਚ ਨਿਸ਼ਚਤ ਰੂਪ ਵਿੱਚ ਲਗਾਵਾਂਗਾ।

42“ਯਾਹਵੇਹ ਇਹੀ ਆਖਦਾ ਹੈ: ਜਿਵੇਂ ਮੈਂ ਇਨ੍ਹਾਂ ਲੋਕਾਂ ਉੱਤੇ ਇਹ ਸਾਰੀ ਵੱਡੀ ਬਿਪਤਾ ਲਿਆਂਦੀ ਹੈ, ਉਸੇ ਤਰ੍ਹਾਂ ਮੈਂ ਉਹਨਾਂ ਨੂੰ ਉਹ ਸਾਰੀ ਖੁਸ਼ਹਾਲੀ ਦੇਵਾਂਗਾ ਜਿਸਦਾ ਮੈਂ ਉਹਨਾਂ ਨਾਲ ਵਾਅਦਾ ਕੀਤਾ ਹੈ।

43ਇਸ ਦੇਸ਼ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ‘ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।’

44ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਹਸਤਾਖਰ ਕਰਨਗੇ, ਮੋਹਰਾਂ ਲਾਉਂਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯੇਰੂਸ਼ਲੇਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਾਹਵੇਹ ਦਾ ਵਾਕ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.