3ਹੁਣ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਉਸਨੂੰ ਇਹ ਕਹਿ ਕੇ ਕੈਦ ਕਰ ਲਿਆ ਸੀ, “ਤੂੰ ਆਪਣੇ ਵਾਂਗ ਅਗੰਮਵਾਕ ਕਿਉਂ ਕਰਦਾ ਹੈ? ਤੁਸੀਂ ਆਖਦੇ ਹੋ, ‘ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਬਾਬੇਲ ਦੇ ਰਾਜੇ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ, ਅਤੇ ਉਹ ਇਸ ਉੱਤੇ ਕਬਜ਼ਾ ਕਰ ਲਵੇਗਾ।
4ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ।
5ਉਹ ਸਿਦਕੀਯਾਹ ਨੂੰ ਬਾਬੇਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਾਹਵੇਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।’ ”
6ਯਿਰਮਿਯਾਹ ਨੇ ਆਖਿਆ, “ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
7ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ, ‘ਅਨਾਥੋਥ ਵਿੱਚ ਮੇਰਾ ਖੇਤ ਖਰੀਦ ਲੈ ਕਿਉਂਕਿ ਇਹ ਤੁਹਾਡਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈ। ਇਸ ਨੂੰ ਖਰੀਦਣ ਦਾ ਅਧਿਕਾਰ ਅਤੇ ਫਰਜ਼ ਹੈ।’