4ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬੇਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ।
5ਉਹ ਸਿਦਕੀਯਾਹ ਨੂੰ ਬਾਬੇਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਾਹਵੇਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।’ ”
6ਯਿਰਮਿਯਾਹ ਨੇ ਆਖਿਆ, “ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
7ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ, ‘ਅਨਾਥੋਥ ਵਿੱਚ ਮੇਰਾ ਖੇਤ ਖਰੀਦ ਲੈ ਕਿਉਂਕਿ ਇਹ ਤੁਹਾਡਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈ। ਇਸ ਨੂੰ ਖਰੀਦਣ ਦਾ ਅਧਿਕਾਰ ਅਤੇ ਫਰਜ਼ ਹੈ।’
8“ਫਿਰ, ਜਿਵੇਂ ਯਾਹਵੇਹ ਨੇ ਕਿਹਾ ਸੀ, ਮੇਰਾ ਚਚੇਰਾ ਭਰਾ ਹਨਮਏਲ ਪਹਿਰੇਦਾਰ ਦੇ ਵਿਹੜੇ ਵਿੱਚ ਮੇਰੇ ਕੋਲ ਆਇਆ ਅਤੇ ਕਿਹਾ, ‘ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਵਿੱਚ ਮੇਰਾ ਖੇਤ ਖਰੀਦ ਲੈ। ਕਿਉਂਕਿ ਇਸ ਨੂੰ ਛੁਡਾਉਣਾ ਅਤੇ ਇਸਨੂੰ ਆਪਣੇ ਕੋਲ ਰੱਖਣਾ ਤੁਹਾਡਾ ਅਧਿਕਾਰ ਹੈ, ਇਸ ਲਈ ਇਸਨੂੰ ਆਪਣੇ ਲਈ ਖਰੀਦੋ।’ “ਮੈਂ ਜਾਣਦਾ ਸੀ ਕਿ ਇਹ ਯਾਹਵੇਹ ਦਾ ਬਚਨ ਸੀ;