ਯਿਰਮਿਯਾਹ 32

ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ।

Jeremiah 32:9 (UKJV) And I bought the field of Hanameel my uncle's son, that was in Anathoth, and weighed him the money, even seventeen shekels of silver.

7ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ, ‘ਅਨਾਥੋਥ ਵਿੱਚ ਮੇਰਾ ਖੇਤ ਖਰੀਦ ਲੈ ਕਿਉਂਕਿ ਇਹ ਤੁਹਾਡਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈ। ਇਸ ਨੂੰ ਖਰੀਦਣ ਦਾ ਅਧਿਕਾਰ ਅਤੇ ਫਰਜ਼ ਹੈ।’

8“ਫਿਰ, ਜਿਵੇਂ ਯਾਹਵੇਹ ਨੇ ਕਿਹਾ ਸੀ, ਮੇਰਾ ਚਚੇਰਾ ਭਰਾ ਹਨਮਏਲ ਪਹਿਰੇਦਾਰ ਦੇ ਵਿਹੜੇ ਵਿੱਚ ਮੇਰੇ ਕੋਲ ਆਇਆ ਅਤੇ ਕਿਹਾ, ‘ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਵਿੱਚ ਮੇਰਾ ਖੇਤ ਖਰੀਦ ਲੈ। ਕਿਉਂਕਿ ਇਸ ਨੂੰ ਛੁਡਾਉਣਾ ਅਤੇ ਇਸਨੂੰ ਆਪਣੇ ਕੋਲ ਰੱਖਣਾ ਤੁਹਾਡਾ ਅਧਿਕਾਰ ਹੈ, ਇਸ ਲਈ ਇਸਨੂੰ ਆਪਣੇ ਲਈ ਖਰੀਦੋ।’ “ਮੈਂ ਜਾਣਦਾ ਸੀ ਕਿ ਇਹ ਯਾਹਵੇਹ ਦਾ ਬਚਨ ਸੀ;

9ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ।

10ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ, ਅਤੇ ਤੱਕੜੀ ਤੇ ਚਾਂਦੀ ਨੂੰ ਤੋਲਿਆ।

11ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.