ਯਿਰਮਿਯਾਹ 33

“ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ,

Jeremiah 33:10 (UKJV) Thus says the LORD; Again there shall be heard in this place, which all of you say shall be desolate without man and without beast, even in the cities of Judah, and in the streets of Jerusalem, that are desolate, without man, and without inhabitant, and without beast,

8ਮੈਂ ਉਹਨਾਂ ਨੂੰ ਉਹਨਾਂ ਦੇ ਸਾਰੇ ਪਾਪਾਂ ਤੋਂ ਸ਼ੁੱਧ ਕਰ ਦਿਆਂਗਾ ਜੋ ਉਹਨਾਂ ਨੇ ਮੇਰੇ ਵਿਰੁੱਧ ਕੀਤੇ ਹਨ ਅਤੇ ਉਹਨਾਂ ਦੇ ਸਾਰੇ ਪਾਪ ਮਾਫ਼ ਕਰ ਦਿਆਂਗਾ ਜੋ ਉਹਨਾਂ ਨੇ ਮੇਰੇ ਵਿਰੁੱਧ ਬਗਾਵਤ ਕਰਕੇ ਕੀਤੇ।

9ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।’

10“ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ,

11ਇੱਕ ਵਾਰ ਫਿਰ ਅਨੰਦ ਅਤੇ ਅਨੰਦ ਦੀਆਂ ਆਵਾਜ਼ਾਂ, ਲਾੜੇ ਅਤੇ ਲਾੜੀ ਦੀਆਂ ਆਵਾਜ਼ਾਂ ਅਤੇ ਉਹਨਾਂ ਦੀਆਂ ਆਵਾਜ਼ਾਂ ਸੁਣਨਗੀਆਂ। ਜੋ ਯਾਹਵੇਹ ਦੇ ਘਰ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਂਦੇ ਹਨ, “ ‘ “ਸਰਬਸ਼ਕਤੀਮਾਨ ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਯਾਹਵੇਹ ਭਲਾ ਹੈ; ਉਸਦਾ ਪਿਆਰ ਸਦਾ ਦਾ ਹੈ।” ਕਿਉਂਕਿ ਮੈਂ ਉਹਨਾਂ ਦੀ ਇਸ ਦੇਸ਼ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਬਹਾਲ ਕਰ ਦਿਆਂਗਾ ਜਿਵੇਂ ਉਹ ਪਹਿਲਾਂ ਸਨ,’ ਯਾਹਵੇਹ ਆਖਦਾ ਹੈ।

12“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਇਸ ਸਥਾਨ ਵਿੱਚ, ਜਿਹੜਾ ਵਿਰਾਨ, ਲੋਕਾਂ ਅਤੇ ਜਾਨਵਰਾਂ ਤੋਂ ਬਿਨ੍ਹਾਂ ਹੈ ਇਸ ਦੇ ਸਾਰੇ ਕਸਬਿਆਂ ਵਿੱਚ ਚਰਵਾਹਿਆਂ ਲਈ ਆਪਣੇ ਇੱਜੜਾਂ ਨੂੰ ਆਰਾਮ ਕਰਨ ਲਈ ਫਿਰ ਤੋਂ ਚਰਾਗਾਹਾਂ ਹੋਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.