ਯਿਰਮਿਯਾਹ 33

ਇੱਕ ਵਾਰ ਫਿਰ ਅਨੰਦ ਅਤੇ ਅਨੰਦ ਦੀਆਂ ਆਵਾਜ਼ਾਂ, ਲਾੜੇ ਅਤੇ ਲਾੜੀ ਦੀਆਂ ਆਵਾਜ਼ਾਂ ਅਤੇ ਉਹਨਾਂ ਦੀਆਂ ਆਵਾਜ਼ਾਂ ਸੁਣਨਗੀਆਂ। ਜੋ ਯਾਹਵੇਹ ਦੇ ਘਰ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਂਦੇ ਹਨ, “ ‘ “ਸਰਬਸ਼ਕਤੀਮਾਨ ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਯਾਹਵੇਹ ਭਲਾ ਹੈ; ਉਸਦਾ ਪਿਆਰ ਸਦਾ ਦਾ ਹੈ।” ਕਿਉਂਕਿ ਮੈਂ ਉਹਨਾਂ ਦੀ ਇਸ ਦੇਸ਼ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਬਹਾਲ ਕਰ ਦਿਆਂਗਾ ਜਿਵੇਂ ਉਹ ਪਹਿਲਾਂ ਸਨ,’ ਯਾਹਵੇਹ ਆਖਦਾ ਹੈ।

Jeremiah 33:11 (UKJV) The voice of joy, and the voice of gladness, the voice of the bridegroom, and the voice of the bride, the voice of them that shall say, Praise the LORD of hosts: for the LORD is good; for his mercy endures for ever: and of them that shall bring the sacrifice of praise into the house of the LORD. For I will cause to return the captivity of the land, as at the first, says the LORD.

9ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।’

10“ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ,

11ਇੱਕ ਵਾਰ ਫਿਰ ਅਨੰਦ ਅਤੇ ਅਨੰਦ ਦੀਆਂ ਆਵਾਜ਼ਾਂ, ਲਾੜੇ ਅਤੇ ਲਾੜੀ ਦੀਆਂ ਆਵਾਜ਼ਾਂ ਅਤੇ ਉਹਨਾਂ ਦੀਆਂ ਆਵਾਜ਼ਾਂ ਸੁਣਨਗੀਆਂ। ਜੋ ਯਾਹਵੇਹ ਦੇ ਘਰ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਂਦੇ ਹਨ, “ ‘ “ਸਰਬਸ਼ਕਤੀਮਾਨ ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਯਾਹਵੇਹ ਭਲਾ ਹੈ; ਉਸਦਾ ਪਿਆਰ ਸਦਾ ਦਾ ਹੈ।” ਕਿਉਂਕਿ ਮੈਂ ਉਹਨਾਂ ਦੀ ਇਸ ਦੇਸ਼ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਬਹਾਲ ਕਰ ਦਿਆਂਗਾ ਜਿਵੇਂ ਉਹ ਪਹਿਲਾਂ ਸਨ,’ ਯਾਹਵੇਹ ਆਖਦਾ ਹੈ।

12“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਇਸ ਸਥਾਨ ਵਿੱਚ, ਜਿਹੜਾ ਵਿਰਾਨ, ਲੋਕਾਂ ਅਤੇ ਜਾਨਵਰਾਂ ਤੋਂ ਬਿਨ੍ਹਾਂ ਹੈ ਇਸ ਦੇ ਸਾਰੇ ਕਸਬਿਆਂ ਵਿੱਚ ਚਰਵਾਹਿਆਂ ਲਈ ਆਪਣੇ ਇੱਜੜਾਂ ਨੂੰ ਆਰਾਮ ਕਰਨ ਲਈ ਫਿਰ ਤੋਂ ਚਰਾਗਾਹਾਂ ਹੋਣਗੀਆਂ।

13ਪਹਾੜੀ ਦੇਸ਼ ਦੇ ਕਸਬਿਆਂ ਵਿੱਚ, ਪੱਛਮੀ ਤਲਹੱਟੀਆਂ ਵਿੱਚ ਅਤੇ ਨੇਗੇਵ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯੇਰੂਸ਼ਲੇਮ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ, ਇੱਜੜ ਉਸ ਦੇ ਹੱਥਾਂ ਵਿੱਚੋਂ ਲੰਘਣਗੇ ਜੋ ਉਹਨਾਂ ਨੂੰ ਗਿਣਦਾ ਹੈ,’ ਯਾਹਵੇਹ ਆਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.