ਯਿਰਮਿਯਾਹ 33

ਮੈਂ ਦਾਵੀਦ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਸੇਵਕ ਅਤੇ ਲੇਵੀਆਂ ਨੂੰ ਜੋ ਮੇਰੇ ਅੱਗੇ ਸੇਵਾ ਕਰਦੇ ਹਨ, ਅਕਾਸ਼ ਦੇ ਤਾਰਿਆਂ ਜਿੰਨੇ ਅਣਗਿਣਤ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗ ਅਣਗਿਣਤ ਬਣਾਵਾਂਗਾ।’ ”

Jeremiah 33:22 (UKJV) As the host of heaven cannot be numbered, neither the sand of the sea measured: so will I multiply the seed of David my servant, and the Levites that minister unto me.

20“ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਜੇ ਤੁਸੀਂ ਦਿਨ ਨਾਲ ਮੇਰੇ ਨੇਮ ਨੂੰ ਅਤੇ ਰਾਤ ਨਾਲ ਮੇਰੇ ਨੇਮ ਨੂੰ ਤੋੜ ਸਕੋ, ਤਾਂ ਉਸ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਵੇਗੀ,

21ਤਦ ਮੇਰੇ ਸੇਵਕ ਦਾਵੀਦ ਨਾਲ ਮੇਰਾ ਨੇਮ, ਅਤੇ ਲੇਵੀਆਂ, ਜਾਜਕਾਂ ਨਾਲ ਜੋ ਮੇਰੇ ਸਾਮ੍ਹਣੇ ਸੇਵਾ ਕਰਦੇ ਹਨ, ਮੇਰਾ ਨੇਮ ਤੋੜਿਆ ਜਾ ਸਕਦਾ ਹੈ ਅਤੇ ਦਾਵੀਦ ਦੀ ਰਾਜ ਗੱਦੀ ਉੱਤੇ ਰਾਜ ਕਰਨ ਲਈ ਕੋਈ ਹੋਰ ਉੱਤਰਾਧਿਕਾਰੀ ਨਹੀਂ ਰਹੇਗਾ।

22ਮੈਂ ਦਾਵੀਦ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਸੇਵਕ ਅਤੇ ਲੇਵੀਆਂ ਨੂੰ ਜੋ ਮੇਰੇ ਅੱਗੇ ਸੇਵਾ ਕਰਦੇ ਹਨ, ਅਕਾਸ਼ ਦੇ ਤਾਰਿਆਂ ਜਿੰਨੇ ਅਣਗਿਣਤ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗ ਅਣਗਿਣਤ ਬਣਾਵਾਂਗਾ।’ ”

23ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਆਇਆ:

24“ਕੀ ਤੂੰ ਧਿਆਨ ਨਹੀਂ ਦਿੱਤਾ ਕਿ ਇਹ ਲੋਕ ਕਹਿ ਰਹੇ ਹਨ, ‘ਯਾਹਵੇਹ ਨੇ ਆਪਣੇ ਚੁਣੇ ਹੋਏ ਦੋ ਰਾਜਾਂ ਨੂੰ ਰੱਦ ਕਰ ਦਿੱਤਾ ਹੈ’? ਇਸ ਲਈ ਉਹ ਮੇਰੇ ਲੋਕਾਂ ਨੂੰ ਨਫ਼ਰਤ ਕਰਦੇ ਹਨ ਅਤੇ ਹੁਣ ਉਹਨਾਂ ਨੂੰ ਇੱਕ ਕੌਮ ਨਹੀਂ ਮੰਨਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.