1ਯਾਹਵੇਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ:
2“ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਉਹ ਜਿਸਨੇ ਧਰਤੀ ਨੂੰ ਬਣਾਇਆ, ਯਾਹਵੇਹ ਜਿਸ ਨੇ ਇਸਨੂੰ ਬਣਾਇਆ ਅਤੇ ਇਸਨੂੰ ਸਥਾਪਿਤ ਕੀਤਾ, ਯਾਹਵੇਹ ਉਸਦਾ ਨਾਮ ਹੈ:
3‘ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।’
4ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਘੇਰਾਬੰਦੀ ਦੀਆਂ ਢਲਾਣਾਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ।
5ਕਸਦੀਆਂ ਨਾਲ ਲੜੋ: ‘ਉਹ ਲੋਕਾਂ ਦੀਆਂ ਲਾਸ਼ਾਂ ਨਾਲ ਭਰ ਜਾਣਗੇ ਜਿਨ੍ਹਾਂ ਨੂੰ ਮੈਂ ਆਪਣੇ ਗੁੱਸੇ ਅਤੇ ਕ੍ਰੋਧ ਵਿੱਚ ਮਾਰ ਦਿਆਂਗਾ। ਮੈਂ ਇਸ ਸ਼ਹਿਰ ਤੋਂ ਇਸ ਦੀ ਸਾਰੀ ਦੁਸ਼ਟਤਾ ਦੇ ਕਾਰਨ ਆਪਣਾ ਮੂੰਹ ਲੁਕਾਵਾਂਗਾ।