ਯਿਰਮਿਯਾਹ 33

ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਘੇਰਾਬੰਦੀ ਦੀਆਂ ਢਲਾਣਾਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ।

Jeremiah 33:4 (UKJV) For thus says the LORD, the God of Israel, concerning the houses of this city, and concerning the houses of the kings of Judah, which are thrown down by the mounts, and by the sword;

2“ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਉਹ ਜਿਸਨੇ ਧਰਤੀ ਨੂੰ ਬਣਾਇਆ, ਯਾਹਵੇਹ ਜਿਸ ਨੇ ਇਸਨੂੰ ਬਣਾਇਆ ਅਤੇ ਇਸਨੂੰ ਸਥਾਪਿਤ ਕੀਤਾ, ਯਾਹਵੇਹ ਉਸਦਾ ਨਾਮ ਹੈ:

3‘ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।’

4ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਘੇਰਾਬੰਦੀ ਦੀਆਂ ਢਲਾਣਾਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ।

5ਕਸਦੀਆਂ ਨਾਲ ਲੜੋ: ‘ਉਹ ਲੋਕਾਂ ਦੀਆਂ ਲਾਸ਼ਾਂ ਨਾਲ ਭਰ ਜਾਣਗੇ ਜਿਨ੍ਹਾਂ ਨੂੰ ਮੈਂ ਆਪਣੇ ਗੁੱਸੇ ਅਤੇ ਕ੍ਰੋਧ ਵਿੱਚ ਮਾਰ ਦਿਆਂਗਾ। ਮੈਂ ਇਸ ਸ਼ਹਿਰ ਤੋਂ ਇਸ ਦੀ ਸਾਰੀ ਦੁਸ਼ਟਤਾ ਦੇ ਕਾਰਨ ਆਪਣਾ ਮੂੰਹ ਲੁਕਾਵਾਂਗਾ।

6“ ‘ਵੇਖੋ, ਮੈਂ ਇਸ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ; ਮੈਂ ਆਪਣੇ ਲੋਕਾਂ ਨੂੰ ਚੰਗਾ ਕਰਾਂਗਾ ਅਤੇ ਉਹਨਾਂ ਨੂੰ ਭਰਪੂਰ ਸ਼ਾਂਤੀ ਅਤੇ ਸੁਰੱਖਿਆ ਦਾ ਆਨੰਦ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.