3‘ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।’
4ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਘੇਰਾਬੰਦੀ ਦੀਆਂ ਢਲਾਣਾਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ।
5ਕਸਦੀਆਂ ਨਾਲ ਲੜੋ: ‘ਉਹ ਲੋਕਾਂ ਦੀਆਂ ਲਾਸ਼ਾਂ ਨਾਲ ਭਰ ਜਾਣਗੇ ਜਿਨ੍ਹਾਂ ਨੂੰ ਮੈਂ ਆਪਣੇ ਗੁੱਸੇ ਅਤੇ ਕ੍ਰੋਧ ਵਿੱਚ ਮਾਰ ਦਿਆਂਗਾ। ਮੈਂ ਇਸ ਸ਼ਹਿਰ ਤੋਂ ਇਸ ਦੀ ਸਾਰੀ ਦੁਸ਼ਟਤਾ ਦੇ ਕਾਰਨ ਆਪਣਾ ਮੂੰਹ ਲੁਕਾਵਾਂਗਾ।
6“ ‘ਵੇਖੋ, ਮੈਂ ਇਸ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ; ਮੈਂ ਆਪਣੇ ਲੋਕਾਂ ਨੂੰ ਚੰਗਾ ਕਰਾਂਗਾ ਅਤੇ ਉਹਨਾਂ ਨੂੰ ਭਰਪੂਰ ਸ਼ਾਂਤੀ ਅਤੇ ਸੁਰੱਖਿਆ ਦਾ ਆਨੰਦ ਦਿਆਂਗਾ।
7ਮੈਂ ਯਹੂਦਾਹ ਅਤੇ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਉਸੇ ਤਰ੍ਹਾਂ ਬਣਾਵਾਂਗਾ ਜਿਵੇਂ ਉਹ ਪਹਿਲਾਂ ਸਨ।