5ਕਸਦੀਆਂ ਨਾਲ ਲੜੋ: ‘ਉਹ ਲੋਕਾਂ ਦੀਆਂ ਲਾਸ਼ਾਂ ਨਾਲ ਭਰ ਜਾਣਗੇ ਜਿਨ੍ਹਾਂ ਨੂੰ ਮੈਂ ਆਪਣੇ ਗੁੱਸੇ ਅਤੇ ਕ੍ਰੋਧ ਵਿੱਚ ਮਾਰ ਦਿਆਂਗਾ। ਮੈਂ ਇਸ ਸ਼ਹਿਰ ਤੋਂ ਇਸ ਦੀ ਸਾਰੀ ਦੁਸ਼ਟਤਾ ਦੇ ਕਾਰਨ ਆਪਣਾ ਮੂੰਹ ਲੁਕਾਵਾਂਗਾ।
6“ ‘ਵੇਖੋ, ਮੈਂ ਇਸ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ; ਮੈਂ ਆਪਣੇ ਲੋਕਾਂ ਨੂੰ ਚੰਗਾ ਕਰਾਂਗਾ ਅਤੇ ਉਹਨਾਂ ਨੂੰ ਭਰਪੂਰ ਸ਼ਾਂਤੀ ਅਤੇ ਸੁਰੱਖਿਆ ਦਾ ਆਨੰਦ ਦਿਆਂਗਾ।
7ਮੈਂ ਯਹੂਦਾਹ ਅਤੇ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਉਸੇ ਤਰ੍ਹਾਂ ਬਣਾਵਾਂਗਾ ਜਿਵੇਂ ਉਹ ਪਹਿਲਾਂ ਸਨ।
8ਮੈਂ ਉਹਨਾਂ ਨੂੰ ਉਹਨਾਂ ਦੇ ਸਾਰੇ ਪਾਪਾਂ ਤੋਂ ਸ਼ੁੱਧ ਕਰ ਦਿਆਂਗਾ ਜੋ ਉਹਨਾਂ ਨੇ ਮੇਰੇ ਵਿਰੁੱਧ ਕੀਤੇ ਹਨ ਅਤੇ ਉਹਨਾਂ ਦੇ ਸਾਰੇ ਪਾਪ ਮਾਫ਼ ਕਰ ਦਿਆਂਗਾ ਜੋ ਉਹਨਾਂ ਨੇ ਮੇਰੇ ਵਿਰੁੱਧ ਬਗਾਵਤ ਕਰਕੇ ਕੀਤੇ।
9ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।’