ਯਿਰਮਿਯਾਹ 33

ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।’

Jeremiah 33:9 (UKJV) And it shall be to me a name of joy, a praise and an honour before all the nations of the earth, which shall hear all the good that I do unto them: and they shall fear and tremble for all the goodness and for all the prosperity that I procure unto it.

7ਮੈਂ ਯਹੂਦਾਹ ਅਤੇ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਉਸੇ ਤਰ੍ਹਾਂ ਬਣਾਵਾਂਗਾ ਜਿਵੇਂ ਉਹ ਪਹਿਲਾਂ ਸਨ।

8ਮੈਂ ਉਹਨਾਂ ਨੂੰ ਉਹਨਾਂ ਦੇ ਸਾਰੇ ਪਾਪਾਂ ਤੋਂ ਸ਼ੁੱਧ ਕਰ ਦਿਆਂਗਾ ਜੋ ਉਹਨਾਂ ਨੇ ਮੇਰੇ ਵਿਰੁੱਧ ਕੀਤੇ ਹਨ ਅਤੇ ਉਹਨਾਂ ਦੇ ਸਾਰੇ ਪਾਪ ਮਾਫ਼ ਕਰ ਦਿਆਂਗਾ ਜੋ ਉਹਨਾਂ ਨੇ ਮੇਰੇ ਵਿਰੁੱਧ ਬਗਾਵਤ ਕਰਕੇ ਕੀਤੇ।

9ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।’

10“ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ,

11ਇੱਕ ਵਾਰ ਫਿਰ ਅਨੰਦ ਅਤੇ ਅਨੰਦ ਦੀਆਂ ਆਵਾਜ਼ਾਂ, ਲਾੜੇ ਅਤੇ ਲਾੜੀ ਦੀਆਂ ਆਵਾਜ਼ਾਂ ਅਤੇ ਉਹਨਾਂ ਦੀਆਂ ਆਵਾਜ਼ਾਂ ਸੁਣਨਗੀਆਂ। ਜੋ ਯਾਹਵੇਹ ਦੇ ਘਰ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਂਦੇ ਹਨ, “ ‘ “ਸਰਬਸ਼ਕਤੀਮਾਨ ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਯਾਹਵੇਹ ਭਲਾ ਹੈ; ਉਸਦਾ ਪਿਆਰ ਸਦਾ ਦਾ ਹੈ।” ਕਿਉਂਕਿ ਮੈਂ ਉਹਨਾਂ ਦੀ ਇਸ ਦੇਸ਼ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਬਹਾਲ ਕਰ ਦਿਆਂਗਾ ਜਿਵੇਂ ਉਹ ਪਹਿਲਾਂ ਸਨ,’ ਯਾਹਵੇਹ ਆਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.