ਯਿਰਮਿਯਾਹ 34

ਪਰ ਬਾਅਦ ਵਿੱਚ ਉਹਨਾਂ ਨੇ ਆਪਣਾ ਮਨ ਬਦਲ ਲਿਆ ਅਤੇ ਉਹਨਾਂ ਗੁਲਾਮਾਂ ਨੂੰ ਵਾਪਸ ਲੈ ਲਿਆ ਜਿਹਨਾਂ ਨੂੰ ਉਹਨਾਂ ਨੇ ਅਜ਼ਾਦ ਕੀਤਾ ਸੀ ਅਤੇ ਉਹਨਾਂ ਨੂੰ ਦੁਬਾਰਾ ਗੁਲਾਮ ਬਣਾ ਲਿਆ।

Jeremiah 34:11 (UKJV) But afterward they turned, and caused the servants and the handmaids, whom they had let go free, to return, and brought them into subjection for servants and for handmaids.

9ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸ ਅਤੇ ਦਾਸੀ ਨੂੰ ਜੋ ਇਬਰਾਨੀ ਹੋਵੇ ਅਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ।

10ਇਸ ਲਈ ਸਾਰੇ ਅਧਿਕਾਰੀ ਅਤੇ ਲੋਕ ਜਿਨ੍ਹਾਂ ਨੇ ਇਸ ਇਕਰਾਰਨਾਮੇ ਵਿੱਚ ਪ੍ਰਵੇਸ਼ ਕੀਤਾ ਸੀ ਉਹ ਸਹਿਮਤ ਹੋਏ ਕਿ ਉਹ ਆਪਣੇ ਨਰ ਅਤੇ ਮਾਦਾ ਗੁਲਾਮਾਂ ਨੂੰ ਅਜ਼ਾਦ ਕਰਨਗੇ ਅਤੇ ਉਹਨਾਂ ਨੂੰ ਗ਼ੁਲਾਮੀ ਵਿੱਚ ਨਹੀਂ ਰੱਖਣਗੇ। ਉਹ ਮੰਨ ਗਏ, ਅਤੇ ਉਹਨਾਂ ਨੂੰ ਅਜ਼ਾਦ ਕਰ ਦਿੱਤਾ।

11ਪਰ ਬਾਅਦ ਵਿੱਚ ਉਹਨਾਂ ਨੇ ਆਪਣਾ ਮਨ ਬਦਲ ਲਿਆ ਅਤੇ ਉਹਨਾਂ ਗੁਲਾਮਾਂ ਨੂੰ ਵਾਪਸ ਲੈ ਲਿਆ ਜਿਹਨਾਂ ਨੂੰ ਉਹਨਾਂ ਨੇ ਅਜ਼ਾਦ ਕੀਤਾ ਸੀ ਅਤੇ ਉਹਨਾਂ ਨੂੰ ਦੁਬਾਰਾ ਗੁਲਾਮ ਬਣਾ ਲਿਆ।

12ਫਿਰ ਯਿਰਮਿਯਾਹ ਨੂੰ ਯਾਹਵੇਹ ਦਾ ਬਚਨ ਆਇਆ:

13“ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ਮੈਂ ਤੁਹਾਡੇ ਪੁਰਖਿਆਂ ਨਾਲ ਇੱਕ ਨੇਮ ਬੰਨ੍ਹਿਆ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.