ਯਿਰਮਿਯਾਹ 34

ਮੈਂ ਕਿਹਾ, ‘ਹਰ ਸੱਤਵੇਂ ਸਾਲ ਤੁਹਾਡੇ ਵਿੱਚੋਂ ਹਰੇਕ ਨੂੰ ਕਿਸੇ ਵੀ ਇਬਰਾਨੀਆਂ ਨੂੰ ਅਜ਼ਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਆਪ ਨੂੰ ਤੁਹਾਡੇ ਕੋਲ ਵੇਚ ਦਿੱਤਾ ਹੈ। ਛੇ ਸਾਲ ਤੱਕ ਤੁਹਾਡੀ ਸੇਵਾ ਕਰਨ ਤੋਂ ਬਾਅਦ, ਤੁਹਾਨੂੰ ਉਹਨਾਂ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ।’ ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੀ ਵੱਲ ਧਿਆਨ ਦਿੱਤਾ।

Jeremiah 34:14 (UKJV) At the end of seven years let all of you go every man his brother an Hebrew, which has been sold unto you; and when he has served you six years, you shall let him go free from you: but your fathers hearkened not unto me, neither inclined their ear.

12ਫਿਰ ਯਿਰਮਿਯਾਹ ਨੂੰ ਯਾਹਵੇਹ ਦਾ ਬਚਨ ਆਇਆ:

13“ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ਮੈਂ ਤੁਹਾਡੇ ਪੁਰਖਿਆਂ ਨਾਲ ਇੱਕ ਨੇਮ ਬੰਨ੍ਹਿਆ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ ਸੀ।

14ਮੈਂ ਕਿਹਾ, ‘ਹਰ ਸੱਤਵੇਂ ਸਾਲ ਤੁਹਾਡੇ ਵਿੱਚੋਂ ਹਰੇਕ ਨੂੰ ਕਿਸੇ ਵੀ ਇਬਰਾਨੀਆਂ ਨੂੰ ਅਜ਼ਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਆਪ ਨੂੰ ਤੁਹਾਡੇ ਕੋਲ ਵੇਚ ਦਿੱਤਾ ਹੈ। ਛੇ ਸਾਲ ਤੱਕ ਤੁਹਾਡੀ ਸੇਵਾ ਕਰਨ ਤੋਂ ਬਾਅਦ, ਤੁਹਾਨੂੰ ਉਹਨਾਂ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ।’ ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੀ ਵੱਲ ਧਿਆਨ ਦਿੱਤਾ।

15ਹੁਣ ਤੁਸੀਂ ਤੋਬਾ ਕੀਤੀ ਅਤੇ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਸਹੀ ਹੈ: ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਲੋਕਾਂ ਨੂੰ ਅਜ਼ਾਦੀ ਦਾ ਐਲਾਨ ਕੀਤਾ ਹੈ। ਤੁਸੀਂ ਮੇਰੇ ਨਾਮ ਦੇ ਘਰ ਵਿੱਚ ਮੇਰੇ ਅੱਗੇ ਇੱਕ ਨੇਮ ਵੀ ਬੰਨ੍ਹਿਆ ਸੀ।

16ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਭ੍ਰਿਸ਼ਟ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੁਲਾਮ ਰਹਿਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.