ਯਿਰਮਿਯਾਹ 34

ਹੁਣ ਤੁਸੀਂ ਤੋਬਾ ਕੀਤੀ ਅਤੇ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਸਹੀ ਹੈ: ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਲੋਕਾਂ ਨੂੰ ਅਜ਼ਾਦੀ ਦਾ ਐਲਾਨ ਕੀਤਾ ਹੈ। ਤੁਸੀਂ ਮੇਰੇ ਨਾਮ ਦੇ ਘਰ ਵਿੱਚ ਮੇਰੇ ਅੱਗੇ ਇੱਕ ਨੇਮ ਵੀ ਬੰਨ੍ਹਿਆ ਸੀ।

Jeremiah 34:15 (UKJV) And all of you were now turned, and had done right in my sight, in proclaiming liberty every man to his neighbour; and all of you had made a covenant before me in the house which is called by my name:

13“ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ਮੈਂ ਤੁਹਾਡੇ ਪੁਰਖਿਆਂ ਨਾਲ ਇੱਕ ਨੇਮ ਬੰਨ੍ਹਿਆ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ ਸੀ।

14ਮੈਂ ਕਿਹਾ, ‘ਹਰ ਸੱਤਵੇਂ ਸਾਲ ਤੁਹਾਡੇ ਵਿੱਚੋਂ ਹਰੇਕ ਨੂੰ ਕਿਸੇ ਵੀ ਇਬਰਾਨੀਆਂ ਨੂੰ ਅਜ਼ਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਆਪ ਨੂੰ ਤੁਹਾਡੇ ਕੋਲ ਵੇਚ ਦਿੱਤਾ ਹੈ। ਛੇ ਸਾਲ ਤੱਕ ਤੁਹਾਡੀ ਸੇਵਾ ਕਰਨ ਤੋਂ ਬਾਅਦ, ਤੁਹਾਨੂੰ ਉਹਨਾਂ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ।’ ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੀ ਵੱਲ ਧਿਆਨ ਦਿੱਤਾ।

15ਹੁਣ ਤੁਸੀਂ ਤੋਬਾ ਕੀਤੀ ਅਤੇ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਸਹੀ ਹੈ: ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਲੋਕਾਂ ਨੂੰ ਅਜ਼ਾਦੀ ਦਾ ਐਲਾਨ ਕੀਤਾ ਹੈ। ਤੁਸੀਂ ਮੇਰੇ ਨਾਮ ਦੇ ਘਰ ਵਿੱਚ ਮੇਰੇ ਅੱਗੇ ਇੱਕ ਨੇਮ ਵੀ ਬੰਨ੍ਹਿਆ ਸੀ।

16ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਭ੍ਰਿਸ਼ਟ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੁਲਾਮ ਰਹਿਣ।

17“ਇਸ ਲਈ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ਤੁਸੀਂ ਮੇਰੀ ਆਗਿਆ ਨਹੀਂ ਮੰਨੀ; ਤੁਸੀਂ ਆਪਣੇ ਲੋਕਾਂ ਨੂੰ ਅਜ਼ਾਦੀ ਦਾ ਐਲਾਨ ਨਹੀਂ ਕੀਤਾ ਹੈ। ਇਸ ਲਈ ਮੈਂ ਹੁਣ ਤੁਹਾਡੇ ਲਈ ‘ਅਜ਼ਾਦੀ’ ਦਾ ਐਲਾਨ ਕਰਦਾ ਹਾਂ, ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦਾ ਐਲਾਨ ਕਰਦਾ ਹਾਂ, ਯਾਹਵੇਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਘਬਰਾਹਟ ਦਾ ਕਾਰਨ ਬਣਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.