ਯਿਰਮਿਯਾਹ 34

ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਭ੍ਰਿਸ਼ਟ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੁਲਾਮ ਰਹਿਣ।

Jeremiah 34:16 (UKJV) But all of you turned and polluted my name, and caused every man his servant, and every man his handmaid, whom he had set at liberty at their pleasure, to return, and brought them into subjection, to be unto you for servants and for handmaids.

14ਮੈਂ ਕਿਹਾ, ‘ਹਰ ਸੱਤਵੇਂ ਸਾਲ ਤੁਹਾਡੇ ਵਿੱਚੋਂ ਹਰੇਕ ਨੂੰ ਕਿਸੇ ਵੀ ਇਬਰਾਨੀਆਂ ਨੂੰ ਅਜ਼ਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਆਪ ਨੂੰ ਤੁਹਾਡੇ ਕੋਲ ਵੇਚ ਦਿੱਤਾ ਹੈ। ਛੇ ਸਾਲ ਤੱਕ ਤੁਹਾਡੀ ਸੇਵਾ ਕਰਨ ਤੋਂ ਬਾਅਦ, ਤੁਹਾਨੂੰ ਉਹਨਾਂ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ।’ ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੀ ਵੱਲ ਧਿਆਨ ਦਿੱਤਾ।

15ਹੁਣ ਤੁਸੀਂ ਤੋਬਾ ਕੀਤੀ ਅਤੇ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਸਹੀ ਹੈ: ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਲੋਕਾਂ ਨੂੰ ਅਜ਼ਾਦੀ ਦਾ ਐਲਾਨ ਕੀਤਾ ਹੈ। ਤੁਸੀਂ ਮੇਰੇ ਨਾਮ ਦੇ ਘਰ ਵਿੱਚ ਮੇਰੇ ਅੱਗੇ ਇੱਕ ਨੇਮ ਵੀ ਬੰਨ੍ਹਿਆ ਸੀ।

16ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਭ੍ਰਿਸ਼ਟ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੁਲਾਮ ਰਹਿਣ।

17“ਇਸ ਲਈ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ਤੁਸੀਂ ਮੇਰੀ ਆਗਿਆ ਨਹੀਂ ਮੰਨੀ; ਤੁਸੀਂ ਆਪਣੇ ਲੋਕਾਂ ਨੂੰ ਅਜ਼ਾਦੀ ਦਾ ਐਲਾਨ ਨਹੀਂ ਕੀਤਾ ਹੈ। ਇਸ ਲਈ ਮੈਂ ਹੁਣ ਤੁਹਾਡੇ ਲਈ ‘ਅਜ਼ਾਦੀ’ ਦਾ ਐਲਾਨ ਕਰਦਾ ਹਾਂ, ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦਾ ਐਲਾਨ ਕਰਦਾ ਹਾਂ, ਯਾਹਵੇਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਘਬਰਾਹਟ ਦਾ ਕਾਰਨ ਬਣਾਵਾਂਗਾ।

18ਜਿਨ੍ਹਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ ਹੈ ਅਤੇ ਉਹਨਾਂ ਨੇ ਮੇਰੇ ਅੱਗੇ ਕੀਤੇ ਨੇਮ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ ਹੈ, ਮੈਂ ਉਸ ਵੱਛੇ ਵਰਗਾ ਸਲੂਕ ਕਰਾਂਗਾ ਜਿਸ ਨੂੰ ਉਹਨਾਂ ਨੇ ਦੋ ਟੁਕੜਿਆਂ ਵਿੱਚ ਕੱਟਿਆ ਅਤੇ ਫਿਰ ਉਸਦੇ ਟੁਕੜਿਆਂ ਦੇ ਵਿਚਕਾਰ ਤੁਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.