ਯਿਰਮਿਯਾਹ 34

ਜਿਨ੍ਹਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ ਹੈ ਅਤੇ ਉਹਨਾਂ ਨੇ ਮੇਰੇ ਅੱਗੇ ਕੀਤੇ ਨੇਮ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ ਹੈ, ਮੈਂ ਉਸ ਵੱਛੇ ਵਰਗਾ ਸਲੂਕ ਕਰਾਂਗਾ ਜਿਸ ਨੂੰ ਉਹਨਾਂ ਨੇ ਦੋ ਟੁਕੜਿਆਂ ਵਿੱਚ ਕੱਟਿਆ ਅਤੇ ਫਿਰ ਉਸਦੇ ਟੁਕੜਿਆਂ ਦੇ ਵਿਚਕਾਰ ਤੁਰਿਆ।

Jeremiah 34:18 (UKJV) And I will give the men that have transgressed my covenant, which have not performed the words of the covenant which they had made before me, when they cut the calf in two, and passed between the parts thereof,

16ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਭ੍ਰਿਸ਼ਟ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੁਲਾਮ ਰਹਿਣ।

17“ਇਸ ਲਈ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ਤੁਸੀਂ ਮੇਰੀ ਆਗਿਆ ਨਹੀਂ ਮੰਨੀ; ਤੁਸੀਂ ਆਪਣੇ ਲੋਕਾਂ ਨੂੰ ਅਜ਼ਾਦੀ ਦਾ ਐਲਾਨ ਨਹੀਂ ਕੀਤਾ ਹੈ। ਇਸ ਲਈ ਮੈਂ ਹੁਣ ਤੁਹਾਡੇ ਲਈ ‘ਅਜ਼ਾਦੀ’ ਦਾ ਐਲਾਨ ਕਰਦਾ ਹਾਂ, ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦਾ ਐਲਾਨ ਕਰਦਾ ਹਾਂ, ਯਾਹਵੇਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਘਬਰਾਹਟ ਦਾ ਕਾਰਨ ਬਣਾਵਾਂਗਾ।

18ਜਿਨ੍ਹਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ ਹੈ ਅਤੇ ਉਹਨਾਂ ਨੇ ਮੇਰੇ ਅੱਗੇ ਕੀਤੇ ਨੇਮ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ ਹੈ, ਮੈਂ ਉਸ ਵੱਛੇ ਵਰਗਾ ਸਲੂਕ ਕਰਾਂਗਾ ਜਿਸ ਨੂੰ ਉਹਨਾਂ ਨੇ ਦੋ ਟੁਕੜਿਆਂ ਵਿੱਚ ਕੱਟਿਆ ਅਤੇ ਫਿਰ ਉਸਦੇ ਟੁਕੜਿਆਂ ਦੇ ਵਿਚਕਾਰ ਤੁਰਿਆ।

19ਯਹੂਦਾਹ ਅਤੇ ਯੇਰੂਸ਼ਲੇਮ ਦੇ ਆਗੂਆਂ, ਦਰਬਾਰੀਆਂ, ਜਾਜਕਾਂ ਅਤੇ ਦੇਸ਼ ਦੇ ਸਾਰੇ ਲੋਕਾਂ ਨੂੰ ਜਿਹੜੇ ਵੱਛੇ ਦੇ ਟੁਕੜਿਆਂ ਦੇ ਵਿਚਕਾਰ ਚੱਲਦੇ ਸਨ,

20ਮੈਂ ਉਹਨਾਂ ਦੇ ਦੁਸ਼ਮਣਾਂ ਦੇ ਹੱਥ ਵਿੱਚ ਕਰ ਦਿਆਂਗਾ ਜੋ ਉਹਨਾਂ ਨੂੰ ਮਾਰਨਾ ਚਾਹੁੰਦੇ ਹਨ। ਉਹਨਾਂ ਦੀਆਂ ਲਾਸ਼ਾਂ ਪੰਛੀਆਂ ਅਤੇ ਜੰਗਲੀ ਜਾਨਵਰਾਂ ਲਈ ਭੋਜਨ ਬਣ ਜਾਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.