ਯਿਰਮਿਯਾਹ 34

“ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸਦੇ ਅਧਿਕਾਰੀਆਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਦੇ ਦਿਆਂਗਾ ਜੋ ਉਹਨਾਂ ਨੂੰ ਮਾਰਨਾ ਚਾਹੁੰਦੇ ਹਨ, ਬਾਬੇਲ ਦੇ ਰਾਜੇ ਦੀ ਸੈਨਾ ਦੇ ਹਵਾਲੇ ਕਰ ਦਿਆਂਗਾ, ਜੋ ਤੁਹਾਡੇ ਤੋਂ ਪਿੱਛੇ ਹਟ ਗਈ ਹੈ।

Jeremiah 34:21 (UKJV) And Zedekiah king of Judah and his princes will I give into the hand of their enemies, and into the hand of them that seek their life, and into the hand of the king of Babylon's army, which are gone up from you.

19ਯਹੂਦਾਹ ਅਤੇ ਯੇਰੂਸ਼ਲੇਮ ਦੇ ਆਗੂਆਂ, ਦਰਬਾਰੀਆਂ, ਜਾਜਕਾਂ ਅਤੇ ਦੇਸ਼ ਦੇ ਸਾਰੇ ਲੋਕਾਂ ਨੂੰ ਜਿਹੜੇ ਵੱਛੇ ਦੇ ਟੁਕੜਿਆਂ ਦੇ ਵਿਚਕਾਰ ਚੱਲਦੇ ਸਨ,

20ਮੈਂ ਉਹਨਾਂ ਦੇ ਦੁਸ਼ਮਣਾਂ ਦੇ ਹੱਥ ਵਿੱਚ ਕਰ ਦਿਆਂਗਾ ਜੋ ਉਹਨਾਂ ਨੂੰ ਮਾਰਨਾ ਚਾਹੁੰਦੇ ਹਨ। ਉਹਨਾਂ ਦੀਆਂ ਲਾਸ਼ਾਂ ਪੰਛੀਆਂ ਅਤੇ ਜੰਗਲੀ ਜਾਨਵਰਾਂ ਲਈ ਭੋਜਨ ਬਣ ਜਾਣਗੀਆਂ।

21“ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸਦੇ ਅਧਿਕਾਰੀਆਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਦੇ ਦਿਆਂਗਾ ਜੋ ਉਹਨਾਂ ਨੂੰ ਮਾਰਨਾ ਚਾਹੁੰਦੇ ਹਨ, ਬਾਬੇਲ ਦੇ ਰਾਜੇ ਦੀ ਸੈਨਾ ਦੇ ਹਵਾਲੇ ਕਰ ਦਿਆਂਗਾ, ਜੋ ਤੁਹਾਡੇ ਤੋਂ ਪਿੱਛੇ ਹਟ ਗਈ ਹੈ।

22ਮੈਂ ਹੁਕਮ ਦੇਵਾਂਗਾ, ਯਾਹਵੇਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵਿੱਚ ਵਾਪਸ ਲਿਆਵਾਂਗਾ। ਉਹ ਇਸ ਦੇ ਵਿਰੁੱਧ ਲੜਨਗੇ, ਇਸ ਨੂੰ ਲੈ ਕੇ ਸਾੜ ਦੇਣਗੇ। ਅਤੇ ਮੈਂ ਯਹੂਦਾਹ ਦੇ ਕਸਬਿਆਂ ਨੂੰ ਉਜਾੜ ਦਿਆਂਗਾ ਤਾਂ ਜੋ ਉੱਥੇ ਕੋਈ ਨਾ ਰਹਿ ਸਕੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.