ਯਿਰਮਿਯਾਹ 34

ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸ ਅਤੇ ਦਾਸੀ ਨੂੰ ਜੋ ਇਬਰਾਨੀ ਹੋਵੇ ਅਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ।

Jeremiah 34:9 (UKJV) That every man should let his manservant, and every man his maidservant, being an Hebrew or an Hebrewess, go free; that none should serve himself of them, to know, of a Jew his brother.

7ਜਦੋਂ ਬਾਬੇਲ ਦੇ ਰਾਜੇ ਦੀ ਫ਼ੌਜ ਯੇਰੂਸ਼ਲੇਮ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ। ਯਹੂਦਾਹ ਵਿੱਚ ਸਿਰਫ ਇਹੀ ਗੜ੍ਹ ਵਾਲੇ ਸ਼ਹਿਰ ਬਚੇ ਸਨ।

8ਇਹ ਸ਼ਬਦ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਉਦੋਂ ਆਇਆ ਜਦੋਂ ਰਾਜਾ ਸਿਦਕੀਯਾਹ ਨੇ ਯੇਰੂਸ਼ਲੇਮ ਦੇ ਸਾਰੇ ਲੋਕਾਂ ਨਾਲ ਗੁਲਾਮਾਂ ਦੀ ਅਜ਼ਾਦੀ ਦਾ ਐਲਾਨ ਕਰਨ ਦਾ ਇਕਰਾਰ ਕੀਤਾ ਸੀ।

9ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸ ਅਤੇ ਦਾਸੀ ਨੂੰ ਜੋ ਇਬਰਾਨੀ ਹੋਵੇ ਅਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ।

10ਇਸ ਲਈ ਸਾਰੇ ਅਧਿਕਾਰੀ ਅਤੇ ਲੋਕ ਜਿਨ੍ਹਾਂ ਨੇ ਇਸ ਇਕਰਾਰਨਾਮੇ ਵਿੱਚ ਪ੍ਰਵੇਸ਼ ਕੀਤਾ ਸੀ ਉਹ ਸਹਿਮਤ ਹੋਏ ਕਿ ਉਹ ਆਪਣੇ ਨਰ ਅਤੇ ਮਾਦਾ ਗੁਲਾਮਾਂ ਨੂੰ ਅਜ਼ਾਦ ਕਰਨਗੇ ਅਤੇ ਉਹਨਾਂ ਨੂੰ ਗ਼ੁਲਾਮੀ ਵਿੱਚ ਨਹੀਂ ਰੱਖਣਗੇ। ਉਹ ਮੰਨ ਗਏ, ਅਤੇ ਉਹਨਾਂ ਨੂੰ ਅਜ਼ਾਦ ਕਰ ਦਿੱਤਾ।

11ਪਰ ਬਾਅਦ ਵਿੱਚ ਉਹਨਾਂ ਨੇ ਆਪਣਾ ਮਨ ਬਦਲ ਲਿਆ ਅਤੇ ਉਹਨਾਂ ਗੁਲਾਮਾਂ ਨੂੰ ਵਾਪਸ ਲੈ ਲਿਆ ਜਿਹਨਾਂ ਨੂੰ ਉਹਨਾਂ ਨੇ ਅਜ਼ਾਦ ਕੀਤਾ ਸੀ ਅਤੇ ਉਹਨਾਂ ਨੂੰ ਦੁਬਾਰਾ ਗੁਲਾਮ ਬਣਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.