ਯਿਰਮਿਯਾਹ 35

“ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਜਾ ਅਤੇ ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਆਖ, ‘ਕੀ ਤੁਸੀਂ ਸਬਕ ਨਹੀਂ ਸਿੱਖੋਗੇ ਅਤੇ ਮੇਰੇ ਸ਼ਬਦਾਂ ਨੂੰ ਨਹੀਂ ਮੰਨੋਗੇ?’ ਯਾਹਵੇਹ ਦਾ ਵਾਕ ਹੈ।

Jeremiah 35:13 (UKJV) Thus says the LORD of hosts, the God of Israel; Go and tell the men of Judah and the inhabitants of Jerusalem, Will all of you not receive instruction to hearken to my words? says the LORD.

11ਪਰ ਜਦੋਂ ਬਾਬੇਲ ਦੇ ਰਾਜੇ ਨਬੂਕਦਨੱਸਰ ਨੇ ਇਸ ਧਰਤੀ ਉੱਤੇ ਹਮਲਾ ਕੀਤਾ ਤਾਂ ਅਸੀਂ ਕਿਹਾ, ‘ਆਓ, ਸਾਨੂੰ ਕਸਦੀਆਂ ਅਤੇ ਅਰਾਮੀ ਫ਼ੌਜਾਂ ਤੋਂ ਬਚਣ ਲਈ ਯੇਰੂਸ਼ਲੇਮ ਨੂੰ ਜਾਣਾ ਚਾਹੀਦਾ ਹੈ।’ ਇਸ ਲਈ ਅਸੀਂ ਯੇਰੂਸ਼ਲੇਮ ਵਿੱਚ ਹੀ ਰਹੇ।”

12ਤਦ ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਆਇਆ:

13“ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਜਾ ਅਤੇ ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਆਖ, ‘ਕੀ ਤੁਸੀਂ ਸਬਕ ਨਹੀਂ ਸਿੱਖੋਗੇ ਅਤੇ ਮੇਰੇ ਸ਼ਬਦਾਂ ਨੂੰ ਨਹੀਂ ਮੰਨੋਗੇ?’ ਯਾਹਵੇਹ ਦਾ ਵਾਕ ਹੈ।

14‘ਰੇਕਾਬ ਦੇ ਪੁੱਤਰ ਯਹੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਦਾਖ਼ਰਸ ਨਾ ਪੀਣਾ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ।

15ਬਾਰ-ਬਾਰ ਮੈਂ ਆਪਣੇ ਸਾਰੇ ਸੇਵਕਾਂ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ। ਉਹਨਾਂ ਨੇ ਕਿਹਾ, “ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਬੁਰੇ ਰਾਹਾਂ ਤੋਂ ਮੁੜੇ ਅਤੇ ਆਪਣੇ ਕੰਮਾਂ ਨੂੰ ਸਹੀ ਕਰੇ; ਅਤੇ ਹੋਰਨਾਂ ਦੇਵਤਿਆਂ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਹਨਾਂ ਦੀ ਸੇਵਾ ਕਰੋ। ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੈ।” ਪਰ ਤੁਸੀਂ ਨਾ ਤਾਂ ਮੇਰੀ ਗੱਲ ਸੁਣੀ ਅਤੇ ਨਾ ਹੀ ਧਿਆਨ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.